ਕੱਚੇ ਤੇਲ ''ਚ ਗਿਰਾਵਟ, ਸੋਨੇ ''ਚ ਤੇਜ਼ੀ

07/15/2019 10:02:12 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.37 ਫੀਸਦੀ ਦੀ ਕਮਜ਼ੋਰੀ ਨਾਲ 60.00 ਡਾਲਰ ਦੇ ਆਸਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਕਮਜ਼ੋਰੀ ਦਿਖ ਰਹੀ ਹੈ ਅਤੇ ਇਹ 0.19 ਫੀਸਦੀ ਦੀ ਕਮਜ਼ੋਰੀ ਦੇ ਨਾਲ 67 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.03 ਫੀਸਦੀ ਦੀ ਮਜ਼ਬੂਤੀ ਦੇ ਨਾਲ 1412.60 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 15.21 ਫੀਸਦੀ ਦੀ ਗਿਰਾਵਟ ਦੇ ਨਾਲ 15 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਹੀ ਹੈ।


Related News