ਕੱਚੇ ਤੇਲ ''ਚ ਤੇਜ਼ੀ, ਸੋਨੇ ਦੀ ਚਾਲ ਸੁਸਤ

08/21/2019 9:07:58 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.23 ਫੀਸਦੀ ਦੀ ਮਜ਼ਬੂਤੀ ਦੇ ਨਾਲ 56.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਤੇਜ਼ੀ ਦਿਖ ਰਹੀ ਹੈ ਅਤੇ ਇਹ 0.27 ਫੀਸਦੀ ਦੀ ਮਜ਼ਬੂਤੀ ਦੇ ਨਾਲ 60 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.07 ਫੀਸਦੀ ਦੀ ਕਮਜ਼ੋਰੀ ਦੇ ਨਾਲ 1514.70 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਸੁਸਤੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.28 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।