ਤਿੰਨ ਮਹੀਨਿਆਂ ''ਚ 30 ਡਾਲਰ ਡਿੱਗ ਚੁੱਕਾ ਹੈ ਕੱਚਾ ਤੇਲ, ਫਿਰ ਵੀ ਨਹੀਂ ਘਟੇ ਪੈਟਰੋਲ-ਡੀਜ਼ਲ ਦੇ ਭਾਅ

09/19/2022 1:07:15 PM

ਨਵੀਂ ਦਿੱਲੀ - ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਜੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 30 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਚੁੱਕੀਆਂ ਹਨ। ਮਹਿੰਗਾਈ ਨੂੰ ਕੰਟਰੋਲ ਕਰਨ ਲਈ ਅਮਰੀਕੀ ਫੈੱਡ ਰਿਜ਼ਰਵ ਸਮੇਤ ਕਈ ਦੇਸ਼ਾਂ ਦੇ ਕੇਂਦਰੀ ਬੈਂਕਾਂ ਨੇ ਵਿਆਜ ਦਰਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਅਮਰੀਕਾ ਅਤੇ ਹੋਰ ਕਈ ਦੇਸ਼ਾਂ ਵਿੱਚ ਮੰਦੀ ਦੀ ਸੰਭਾਵਨਾ ਹੈ। ਇਸ ਨਾਲ ਆਉਣ ਵਾਲੇ ਦਿਨਾਂ 'ਚ ਤੇਲ ਦੀ ਮੰਗ 'ਤੇ ਅਸਰ ਪੈਣ ਦੀ ਉਮੀਦ ਹੈ। ਕਈ ਵਿੱਤੀ ਅਤੇ ਵਪਾਰਕ ਸੰਕੇਤ ਵੀ ਆਉਣ ਵਾਲੇ ਦਿਨਾਂ ਵਿੱਚ ਮੰਦੀ ਦੇ ਸੰਕੇਤ ਦੇ ਰਹੇ ਹਨ। ਇਸ ਕਾਰਨ ਤੇਲ ਦੀਆਂ ਕੀਮਤਾਂ ਇੱਕ ਰੇਂਜ ਵਿੱਚ ਕਾਰੋਬਾਰ ਕਰ ਰਹੀਆਂ ਹਨ। ਹਾਲਾਂਕਿ ਪਿਛਲੇ ਪੰਜ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : Whatsapp 'ਤੇ ਆਏ ਮੈਸੇਜ ਕਾਰਨ ਧੋਖਾਧੜੀ ਦਾ ਸ਼ਿਕਾਰ ਹੋਈ JBM ਕੰਪਨੀ, ਲੱਗਾ 1 ਕਰੋੜ ਦਾ ਚੂਨਾ

ਤੇਲ ਮਾਰਕੀਟਿੰਗ ਕੰਪਨੀਆਂ ਨੇ ਅਪ੍ਰੈਲ ਤੋਂ ਇਸ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਖ਼ਾਸ ਕਰਕੇ ਡੀਜ਼ਲ 'ਤੇ ਘਾਟਾ ਸਹਿਣਾ ਪੈ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਡੀਜ਼ਲ ਬਣਾਉਣਾ ਪੈਟਰੋਲ ਨਾਲੋਂ ਮਹਿੰਗਾ ਪੈਂਦਾ ਹੈ। ਸੋਮਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਬਣੀ ਹੋਈ ਹੈ। ਜਦੋਂ ਕਿ ਮਾਇਆਨਗਰੀ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਮਿਲ ਰਿਹਾ ਹੈ। ਚੇਨਈ 'ਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ 'ਚ ਸੋਮਵਾਰ ਨੂੰ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ : Google ਨੂੰ ਇਕ ਹੋਰ ਝਟਕਾ, ਹੁਣ EU ਨੇ ਲਗਾਇਆ 32,000 ਕਰੋੜ ਰੁਪਏ ਦਾ ਜੁਰਮਾਨਾ

ਜਾਣੋ ਕਦੋਂ ਤੋਂ ਨਹੀਂ ਬਦਲੀ ਹੈ ਕੀਮਤ

ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਕਾਫੀ ਉਤਰਾਅ-ਚੜ੍ਹਾਅ ਆਇਆ ਹੈ ਪਰ ਕਰੀਬ ਪੰਜ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ । ਹਾਲਾਂਕਿਰ 7 ਅਪ੍ਰੈਲ ਤੋਂ ਇਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਸਰਕਾਰ ਨੇ 22 ਮਈ ਤੋਂ ਪੈਟਰੋਲ 'ਤੇ ਕੇਂਦਰੀ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ 'ਤੇ ਆ ਗਈ ਹੈ। ਪਿਛਲੇ ਸਾਲ ਸਤੰਬਰ ਤੋਂ ਬਾਅਦ ਡੀਜ਼ਲ ਦਾ ਬਾਜ਼ਾਰ ਪੈਟਰੋਲ ਨਾਲੋਂ ਤੇਜ਼ੀ ਨਾਲ ਵਧਿਆ ਹੈ। ਵਪਾਰਕ ਨਜ਼ਰੀਏ ਤੋਂ ਡੀਜ਼ਲ ਬਣਾਉਣਾ ਪੈਟਰੋਲ ਨਾਲੋਂ ਮਹਿੰਗਾ ਪੈਂਦਾ ਹੈ। ਪਰ ਭਾਰਤ ਦੇ ਖੁੱਲੇ ਬਾਜ਼ਾਰ ਵਿੱਚ ਪੈਟਰੋਲ ਮਹਿੰਗਾ ਵਿਕਦਾ ਹੈ ਅਤੇ ਡੀਜ਼ਲ ਸਸਤਾ ਵਿਕਦਾ ਹੈ। ਇਸ ਸਾਲ 22 ਮਾਰਚ ਤੋਂ ਡੀਜ਼ਲ ਦੀਆਂ ਕੀਮਤਾਂ ਪੈਟਰੋਲ ਨਾਲੋਂ ਵੱਧ ਗਈਆਂ ਹਨ। ਹਾਲਾਂਕਿ ਇਸ ਦੀਆਂ ਕੀਮਤਾਂ ਵੀ 7 ਅਪ੍ਰੈਲ ਤੋਂ ਸਥਿਰ ਹਨ। 22 ਮਈ ਨੂੰ ਦਿੱਲੀ 'ਚ ਇਸ ਦੀਆਂ ਕੀਮਤਾਂ 'ਚ 7.35 ਪੈਸੇ ਦੀ ਕਮੀ ਆਈ ਸੀ। ਇਸ ਤੋਂ ਬਾਅਦ ਇਸ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ 'ਤੇ ਆ ਗਈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਰਾਸ਼ਟਰੀ ਲੌਜਿਸਟਿਕਸ ਨੀਤੀ ਦੀ ਸ਼ੁਰੂਆਤ

ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ

ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਟ ਕਰੂਡ 97 ਸੈਂਟ ਵਧ ਕੇ 92.32 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਇਸੇ ਤਰ੍ਹਾਂ ਯੂਐਸ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) 84 ਸੈਂਟ ਚੜ੍ਹ ਕੇ 85.95 ਡਾਲਰ ਪ੍ਰਤੀ ਬੈਰਲ ਹੋ ਗਿਆ। ਹਾਲ ਹੀ ਦੇ ਸਮੇਂ 'ਚ ਇਸ ਦੀ ਕੀਮਤ ਸਥਿਰ ਬਣੀ ਹੋਈ ਹੈ। ਇਸ ਦਾ ਕਾਰਨ ਇਹ ਹੈ ਕਿ ਅਮਰੀਕਾ ਅਤੇ ਕਈ ਯੂਰਪੀ ਦੇਸ਼ਾਂ ਵਿੱਚ ਮੰਦੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਚੀਨ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਨਾਲ ਆਉਣ ਵਾਲੇ ਦਿਨਾਂ 'ਚ ਤੇਲ ਦੀ ਮੰਗ 'ਤੇ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ : RTO ਸਬੰਧੀ 58 ਸੇਵਾਵਾਂ ਆਧਾਰ ਵੈਰੀਫਿਕੇਸ਼ਨ ਰਾਹੀਂ ਆਨਲਾਈਨ ਮੁਹੱਈਆ ਰਹਿਣਗੀਆਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ। 


Harinder Kaur

Content Editor

Related News