ਕੋਰੋਨਾ ਦੇ ਨਵੇਂ ਵੇਰੀਐਂਟ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ

Friday, Nov 26, 2021 - 10:59 PM (IST)

ਕੋਰੋਨਾ ਦੇ ਨਵੇਂ ਵੇਰੀਐਂਟ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ

ਨਵੀਂ ਦਿੱਲੀ-ਦੱਖਣੀ ਅਫਰੀਕਾ 'ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦਾ ਪਤਾ ਚੱਲਣ ਤੋਂ ਬਾਅਦ ਦੁਨੀਆਭਰ ਦੇ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ 'ਚ 12 ਫੀਸਦੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ ਜੋ ਕਿ ਸਾਲ 2020 ਤੋਂ ਬਾਅਦ ਇਕ ਦਿਨ 'ਚ ਸਭ ਤੋਂ ਵੱਡੀ ਗਿਰਾਵਟ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤੇਲ ਟੈਂਕਰ ਤੇ ਕਾਰ 'ਚ ਹੋਈ ਜ਼ਬਰਦਸਤ ਟੱਕਰ, ਲੱਗੀ ਅੱਗ

ਕੋਰੋਨਾ ਦੇ ਇਸ ਨਵੇਂ ਵੇਰੀਐਂਟ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਹੈ। ਉਥੇ, ਬ੍ਰੇਂਟ ਦੀਆਂ ਕੀਮਤਾਂ 80 ਡਾਲਰ ਪ੍ਰਤੀ ਬੈਰਲ ਤੋਂ ਡਿੱਗ ਕੇ 74 ਡਾਲਰ ਪ੍ਰਤੀ ਬੈਰਲ ਤੱਕ ਆ ਗਈ ਹੈ। ਬ੍ਰੇਂਟ 'ਚ 9 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ 'ਤੇ ਇਜ਼ਰਾਈਲ ਨੇ 'ਐਮਰਜੈਂਸੀ ਸਥਿਤੀ' ਦੀ ਦਿੱਤੀ ਚਿਤਾਵਨੀ

ਜਾਨਸ ਹਾਪਕਿਨਸ ਯੂਨੀਵਰਸਿਟੀ ਵੱਲੋਂ ਅੰਕੜਿਆਂ ਮੁਤਾਬਕ ਦੁਨੀਆਭਰ 'ਚ ਕੋਵਿਡ-19 ਦੇ ਘਟੋ-ਘੱਟ 2,60,465,210 ਮਾਮਲੇ ਸਨ ਜਿਨ੍ਹਾਂ 'ਚ 5,202,500 ਤੋਂ ਜ਼ਿਆਦਾ ਮੌਤਾਂ ਹੋਈਆਂ। ਤੇਲ ਗਲੋਬਲ ਇਕਵਿਟੀ ਬਾਜ਼ਾਰਾਂ ਨਾਲ ਇਸ ਡਰੋਂ ਡਿੱਗ ਗਿਆ ਕਿ ਵੇਰੀਐਂਟ ਆਰਥਿਕ ਵਿਕਾਸ ਅਤੇ ਆਰਥਿਕ ਦੀ ਮੰਗ ਨੂੰ ਘੱਟ ਕਰ ਸਕਦਾ ਹੈ। ਬ੍ਰਿਟੇਨ ਅਤੇ ਯੂਰਪੀਨ ਦੇਸ਼ਾਂ ਨੇ ਦੱਖਣੀ ਅਫਰੀਕਾ ਤੋਂ ਯਾਤਰਾ 'ਤੇ ਪਾਬੰਦੀ ਲੱਗਾ ਦਿੱਤੀ ਹੈ ਜਿਥੇ ਵੇਰੀਐਂਟ ਦਾ ਪਤਾ ਚੱਲਿਆ ਸੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News