ਕੱਚੇ ਤੇਲ ਦੀਆਂ ਕੀਮਤਾਂ ''ਚ ਆਈ ਗਿਰਾਵਟ, ਇਨ੍ਹਾਂ ਸ਼ਹਿਰਾਂ ''ਚ ਬਦਲੇ ਪੈਟਰੋਲ-ਡੀਜ਼ਲ ਦੇ ਰੇਟ

Monday, Jun 19, 2023 - 11:34 AM (IST)

ਕੱਚੇ ਤੇਲ ਦੀਆਂ ਕੀਮਤਾਂ ''ਚ ਆਈ ਗਿਰਾਵਟ, ਇਨ੍ਹਾਂ ਸ਼ਹਿਰਾਂ ''ਚ ਬਦਲੇ ਪੈਟਰੋਲ-ਡੀਜ਼ਲ ਦੇ ਰੇਟ

ਬਿਜ਼ਨੈੱਸ ਡੈਸਕ : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਦੌਰ ਜਾਰੀ ਹੈ। ਸੋਮਵਾਰ, 19 ਜੂਨ 2023 ਨੂੰ ਡਬਲਯੂਟੀਆਈ ਕੱਚਾ ਤੇਲ 0.86 ਫ਼ੀਸਦੀ ਡਿੱਗ ਕੇ 71.31 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚਾ ਤੇਲ 0.42 ਫ਼ੀਸਦੀ ਡਿੱਗ ਕੇ 75.93 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਇਸ ਦੌਰਾਨ ਦੇਸ਼ ਦੀਆਂ ਤੇਲ ਕੰਪਨੀਆਂ ਨੇ ਈਂਧਨ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਹਨ।

ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਤ ਬਣੀ ਹੋਈ ਹੈ। ਇਥੇ ਇਕ ਲੀਟਰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਇਕ ਲੀਟਰ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਹੈ।

ਕਿਥੇ-ਕਿਥੇ ਬਦਲ ਗਏ ਫਿਊਲ ਰੇਟਸ
ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇੱਥੇ ਇੱਕ ਲੀਟਰ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੈ। ਲਖਨਊ 'ਚ ਪੈਟਰੋਲ ਦੀ ਕੀਮਤ 96.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.75 ਰੁਪਏ ਪ੍ਰਤੀ ਲੀਟਰ ਹੈ। ਪ੍ਰਯਾਗਰਾਜ 'ਚ ਇਕ ਲੀਟਰ ਪੈਟਰੋਲ ਦੀ ਕੀਮਤ 96.66 ਰੁਪਏ ਅਤੇ ਡੀਜ਼ਲ ਦੀ ਕੀਮਤ 14 ਪੈਸੇ ਵਧ ਕੇ 89.86 ਰੁਪਏ ਹੋ ਗਈ ਹੈ।

ਗਾਜ਼ੀਆਬਾਦ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.75 ਰੁਪਏ ਪ੍ਰਤੀ ਲੀਟਰ ਹੈ। ਗੁਰੂਗ੍ਰਾਮ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇੱਥੇ ਇੱਕ ਲੀਟਰ ਪੈਟਰੋਲ 97.04 ਰੁਪਏ ਅਤੇ ਡੀਜ਼ਲ 89.91 ਰੁਪਏ ਪ੍ਰਤੀ ਲੀਟਰ ਹੈ। ਜੈਪੁਰ, ਰਾਜਸਥਾਨ ਵਿੱਚ ਪੈਟਰੋਲ 93.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ ਹੈ। ਬਿਹਾਰ ਦੇ ਪਟਨਾ 'ਚ ਇਕ ਲੀਟਰ ਪੈਟਰੋਲ ਦੀ ਕੀਮਤ 108.12 ਰੁਪਏ ਅਤੇ ਡੀਜ਼ਲ ਦੀ ਕੀਮਤ 94.86 ਰੁਪਏ ਹੈ।


author

rajwinder kaur

Content Editor

Related News