ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ਦਾ ਭਾਅ

Wednesday, May 31, 2023 - 02:01 PM (IST)

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ਦਾ ਭਾਅ

ਬਿਜ਼ਨੈੱਸ ਡੈਸਕ : ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਆਈ ਹੈ। ਇਸ ਦੌਰਾਨ WTI ਕੱਚਾ ਤੇਲ 4.4 ਫ਼ੀਸਦੀ ਡਿੱਗ ਕੇ 69.46 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚੇ ਤੇਲ ਦੀ ਕੀਮਤ 4.58 ਫ਼ੀਸਦੀ ਡਿੱਗ ਕੇ 73.54 ਡਾਲਰ ਪ੍ਰਤੀ ਬੈਰਲ 'ਤੇ ਆ ਗਈ। ਇਸ ਦੌਰਾਨ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਵੀ ਜਾਰੀ ਕਰ ਦਿੱਤੇ ਹਨ। ਹਾਲਾਂਕਿ ਅੱਜ ਯਾਨੀ ਬੁੱਧਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ 31 ਮਈ 2023 ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਇਸ ਤਰ੍ਹਾਂ ਅੱਜ ਲਗਾਤਾਰ 375ਵਾਂ ਦਿਨ ਹੈ, ਜਦੋਂ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ- IPL 2023: ਹਾਰੀ ਖੇਡ ਨੂੰ ਜਿੱਤ 'ਚ ਬਦਲਣ ਵਾਲੇ ਜਡੇਜਾ ਦੀ MLA ਪਤਨੀ ਹੋਈ ਭਾਵੁਕ, ਪਤੀ ਨੂੰ ਕਲਾਵੇ 'ਚ ਲੈ ਕੇ ਵਹਾਏ ਹੰਝੂ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਬੁੱਧਵਾਰ ਨੂੰ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬੁੱਧਵਾਰ ਨੂੰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਐਗਰੋ ਚੰਗੇ ਭਾਅ 'ਤੇ ਖ਼ਰੀਦੇਗੀ ਇਹ ਫ਼ਸਲਾਂ

ਹੋਰ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਨੋਇਡਾ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਗੁਰੂਗ੍ਰਾਮ 'ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਉਥੇ ਹੀ ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ : 2000 ਦੇ ਨੋਟਾਂ ਨੇ ਭੰਬਲਭੂਸੇ 'ਚ ਪਾਏ ਲੋਕ, ਪੈਟਰੋਲ ਪੰਪ ਵਾਲਿਆਂ ਨੇ RBI ਤੋਂ ਕੀਤੀ ਇਹ ਖ਼ਾਸ ਮੰਗ

ਇੱਕ ਸਾਲ ਤੋਂ ਵੱਧ ਸਮੇਂ ਤੋਂ ਨਹੀ ਬਦਲੇ ਪੈਟਰੋਲ-ਡੀਜ਼ਲ ਦੇ ਭਾਅ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ 21 ਮਈ 2022 ਨੂੰ ਹੋਇਆ ਸੀ। ਉਦੋਂ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ ਗਈ ਸੀ। ਇਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 9.5 ਰੁਪਏ ਅਤੇ 7 ਰੁਪਏ ਦੀ ਕਟੌਤੀ ਕੀਤੀ ਗਈ ਹੈ। ਜੁਲਾਈ 2022 ਵਿੱਚ, ਮਹਾਰਾਸ਼ਟਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਿੱਚ 5 ਰੁਪਏ ਅਤੇ 3 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ।

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 


author

rajwinder kaur

Content Editor

Related News