ਕੱਚੇ ਤੇਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਭਾਅ

06/27/2023 12:57:19 PM

ਬਿਜ਼ਨੈੱਸ ਡੈਸਕ - ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਜਾਰੀ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਹੁਣ ਫਿਰ ਤੋਂ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਡਬਲਯੂਟੀਆਈ ਕੱਚੇ ਤੇਲ ਅਤੇ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਡਬਲਯੂਟੀਆਈ ਕੱਚਾ ਤੇਲ ਵਾਧੇ ਤੋਂ ਬਾਅਦ 69.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚਾ ਤੇਲ 74.24 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਵੀ ਜਾਰੀ ਕੀਤੇ ਹਨ। ਹਾਲਾਂਕਿ ਅੱਜ ਭਾਵ ਮੰਗਲਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ।

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ

ਰਾਜਧਾਨੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਅੱਜ ਮੰਗਲਵਾਰ ਨੂੰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਦਿੱਲੀ 'ਚ ਅੱਜ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ

ਹੋਰ ਸ਼ਹਿਰਾਂ ਵਿੱਚ ਕੀਮਤਾਂ
ਨੋਇਡਾ 'ਚ ਮੰਗਲਵਾਰ ਨੂੰ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਗੁਰੂਗ੍ਰਾਮ 'ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਉਥੇ ਹੀ ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ : ਜਾਬ ਸਕੈਮ ਦਾ ਵੱਡਾ ਖੁਲਾਸਾ : TCS 'ਚ ਨੌਕਰੀ ਦੇਣ ਦੇ ਬਦਲੇ ਲੋਕਾਂ ਤੋਂ ਲਏ 100 ਕਰੋੜ ਰੁਪਏ


rajwinder kaur

Content Editor

Related News