ਕੱਚੇ ਤੇਲ ਦੀਆਂ ਕੀਮਤਾਂ ''ਚ ਆਈ ਤੇਜ਼ੀ, ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਦੇ ਭਾਅ

Thursday, Dec 01, 2022 - 10:33 AM (IST)

ਕੱਚੇ ਤੇਲ ਦੀਆਂ ਕੀਮਤਾਂ ''ਚ ਆਈ ਤੇਜ਼ੀ, ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਦੇ ਭਾਅ

ਬਿਜਨੈੱਸ ਡੈਸਕ- ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਇਹ 85.43 ਡਾਲਰ ਪ੍ਰਤੀ ਬੈਰਲ ਦੇ ਆਲੇ-ਦੁਆਲੇ ਹੈ। ਡਬਲਿਊ.ਟੀ.ਆਈ. ਕੱਚੇ ਤੇਲ ਦੀ ਗੱਲ ਕਰੀਏ ਤਾਂ ਇਹ ਵਧ ਕੇ ਲਗਭਗ 80.73 ਡਾਲਰ ਪ੍ਰਤੀ ਬੈਰਲ ਦੇ ਆਲੇ-ਦੁਆਲੇ ਹੈ। ਪਿਛਲੇ ਦਿਨੀਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੀ ਸੀ।
ਅੱਜ ਯਾਨੀ 1 ਦਸੰਬਰ 2022 ਨੂੰ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਓਪੇਕ ਦੇਸ਼ਾਂ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਅਸਰ ਇਹ ਹੋਇਆ ਕਿ ਕੱਚੇ ਤੇਲ ਦੀ ਕੀਮਤ ਰਿਕਾਰਡ ਪੱਧਰ 'ਤੇ ਡਿੱਗ ਕੇ ਇਕ ਸਮੇਂ 100 ਡਾਲਰ ਦੇ ਨੇੜੇ ਪਹੁੰਚ ਗਈ ਸੀ। ਹਾਲਾਂਕਿ ਘਰੇਲੂ ਬਾਜ਼ਾਰ 'ਚ ਪਿਛਲੇ ਛੇ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਇਕ ਹੀ ਪੱਧਰ 'ਤੇ ਬਣੀ ਹੋਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ 1 ਦਸੰਬਰ 2022 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਇਸ ਤਰ੍ਹਾਂ ਅੱਜ ਲਗਾਤਾਰ 191ਵਾਂ ਦਿਨ ਹੈ ਜਦੋਂ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਚਾਰ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੀਰਵਾਰ ਨੂੰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਇੱਥੇ ਐੱਸ.ਐੱਮ.ਐੱਸ ਕਰਕੇ ਜਾਣ ਸਕਦੇ ਹੋ ਕੀਮਤ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ ਐੱਸ.ਐੱਮ.ਐੱਸ ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ ਆਰ.ਐੱਸ.ਪੀ. ਲਿਖ ਕੇ 9224992249 ਨੰਬਰ 'ਤੇ ਅਤੇ ਬੀ.ਪੀ.ਸੀ.ਐੱਲ.ਦੇ ਗਾਹਕ ਆਰ.ਐੱਸ.ਪੀ. ਲਿਖ ਕੇ 9223112222 ਨੰਬਰ 'ਤੇ ਮੈਸੇਜ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਦੋਂ ਕਿ ਐੱਚ.ਪੀ.ਸੀ.ਐੱਲ.ਦੇ ਗਾਹਕ ਐੱਚ.ਪੀ.ਪੀ. ਪ੍ਰਾਈਸ ਲਿਖ ਕੇ 9222201122 ਨੰਬਰ 'ਤੇ ਭੇਜ ਕੇ ਕੀਮਤ ਪਤਾ ਕਰ ਸਕਦੇ ਹਨ।
 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।


author

Aarti dhillon

Content Editor

Related News