ਕੱਚੇ ਤੇਲ ਵਿਚ ਜ਼ੋਰਦਾਰ ਤੇਜ਼ੀ, ਸੋਨੇ ''ਚ ਵੀ ਮਜ਼ਬੂਤੀ

06/21/2019 9:11:41 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਜ਼ੋਰਦਾਰ ਤੇਜ਼ੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 5.38 ਫੀਸਦੀ ਦੀ ਮਜ਼ਬੂਤੀ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਤੇਜ਼ੀ ਦਿਖ ਰਹੀ ਹੈ ਅਤੇ ਇਹ 0.79 ਫੀਸਦੀ ਦੀ ਮਜ਼ਬੂਤੀ ਨਾਲ 65 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਹੈ। 

ਇਸ ਦੇ ਨਾਲ ਹੀ ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਵੀ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 1.01 ਫੀਸਦੀ ਦੇ ਉਛਾਲ ਨਾਲ 1411.00 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.08 ਫੀਸਦੀ ਦੀ ਮਜ਼ਬੂਤੀ ਦੇ ਨਾਲ 16 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News