ਕੱਚੇ ਤੇਲ ''ਚ ਮਜ਼ਬੂਤੀ, ਸੋਨੇ ਦੀ ਚਮਕ ਵਧੀ

09/23/2019 9:11:41 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.93 ਫੀਸਦੀ ਦੀ ਤੇਜ਼ੀ ਨਾਲ 59.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਇਹ 0.87 ਫੀਸਦੀ ਦੀ ਮਜ਼ਬੂਤੀ ਦੇ ਨਾਲ 65 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਹੈ। 

ਇਸ ਦੇ ਨਾਲ ਹੀ ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.61 ਫੀਸਦੀ ਦੀ ਮਜ਼ਬੂਤੀ ਦੇ ਨਾਲ 1524.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 2.29 ਫੀਸਦੀ ਦੀ ਮਜ਼ਬੂਤੀ ਦੇ ਨਾਲ 18 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਹੈ।