ਕੱਚੇ ਤੇਲ ''ਚ ਮਜ਼ਬੂਤੀ, ਸੋਨੇ ਦੀ ਚਮਕ ਘਟੀ

11/21/2019 9:44:49 AM

 

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 3.44 ਫੀਸਦੀ ਦੀ ਤੇਜ਼ੀ ਦੇ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.18 ਫੀਸਦੀ ਦੀ ਕਮਜ਼ੋਰੀ ਦੇ ਨਾਲ 62 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.09 ਫੀਸਦੀ ਦੀ ਗਿਰਾਵਟ ਦੇ ਨਾਲ 1472.80 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ ਵੀ ਕਮਜ਼ੋਰ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.09 ਫੀਸਦੀ ਦੀ ਗਿਰਾਵਟ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।