ਕੱਚੇ ਤੇਲ ''ਚ ਉਛਾਲ, ਸੋਨੇ ''ਚ ਵੀ ਤੇਜ਼ੀ

06/20/2019 9:11:34 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 1.06 ਫੀਸਦੀ ਦੀ ਮਜ਼ਬੂਤੀ ਨਾਲ 54.00 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਤੇਜ਼ੀ ਦਿਖ ਰਹੀ ਹੈ ਅਤੇ ਇਹ 1.05 ਫੀਸਦੀ ਦੀ ਮਜ਼ਬੂਤੀ ਦੇ ਨਾਲ 62 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 2.56 ਫੀਸਦੀ ਦੇ ਉਛਾਲ ਨਾਲ 1383.30 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 1.85 ਫੀਸਦੀ ਦੀ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਹੀ ਹੈ।