ਕੱਚੇ ਤੇਲ ''ਚ ਉਛਾਲ, ਸੋਨੇ ''ਚ ਵੀ ਤੇਜ਼ੀ

06/24/2019 9:15:51 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.57 ਫੀਸਦੀ ਦੀ ਮਜ਼ਬੂਤੀ ਨਾਲ 58.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਇਹ 0.29 ਫੀਸਦੀ ਦੀ ਮਜ਼ਬੂਤੀ ਦੇ ਨਾਲ 65 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਵੀ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਮੈਕਸ 'ਤੇ ਸੋਨਾ 0.59 ਫੀਸਦੀ ਦੀ ਤੇਜ਼ੀ ਨਾਲ 1408.30 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.42 ਫੀਸਦੀ ਦੀ ਮਜ਼ਬੂਤੀ ਦੇ ਨਾਲ 15 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਹੀ ਹੈ।


Related News