ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਮਕ ਘਟੀ

Wednesday, Sep 25, 2019 - 12:27 PM (IST)

ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਮਕ ਘਟੀ

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.58 ਫੀਸਦੀ ਦੀ ਗਿਰਾਵਟ ਦੇ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਨਜ਼ਰ ਆ ਰਹੀ ਹੈ ਅਤੇ ਇਹ 0.71 ਫੀਸਦੀ ਦੀ ਕਮਜ਼ੋਰੀ ਦੇ ਨਾਲ 63 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਰਾਸ਼ਟਰੀ ਬਜ਼ਾਰ 'ਚ ਸੋਨਾ ਕਮਜ਼ੋਰ ਨਜ਼ਰ ਆ ਰਿਹਾ ਹੈ ਅਤੇ ਕੋਮੈਕਸ 'ਤੇ ਸੋਨਾ 0.18 ਫੀਸਦੀ ਦੀ ਕਮਜ਼ੋਰੀ ਦੇ ਨਾਲ 1537.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ ਵੀ ਕਮਜ਼ੋਰ ਹੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.19 ਫੀਸਦੀ ਦੀ ਗਿਰਾਵਟ ਦੇ ਨਾਲ 19 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News