ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਮਕ ਵਧੀ

11/08/2019 9:23:10 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.42 ਫੀਸਦੀ ਦੀ ਤੇਜ਼ੀ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਦਿਖ ਰਹੀ ਹੈ ਅਤੇ ਇਹ 0.19 ਫੀਸਦੀ ਦੀ ਕਮਜ਼ੋਰੀ ਨਾਲ 62 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ ਵਿਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.21 ਫੀਸਦੀ ਦੀ ਮਜ਼ਬੂਤੀ ਦੇ ਨਾਲ 1469.50 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਕੋਈ ਬਦਲਾਅ ਦਿਖਾਈ ਨਹੀਂ ਦੇ ਰਿਹਾ ਹੈ ਅਤੇ ਕੋਮੈਕਸ 'ਤੇ ਚਾਂਦੀ ਸਪਾਟ ਪੱਧਰ 'ਤੇ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।