ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਮਕ ਵਧੀ

12/10/2019 10:04:00 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.08 ਫੀਸਦੀ ਦੀ ਕਮਜ਼ੋਰੀ ਨਾਲ 59.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਟ ਕਰੂਡ 'ਚ ਸੁਸਤੀ ਦਿਖ ਰਹੀ ਹੈ ਅਤੇ ਇਹ 0.12 ਫੀਸਦੀ ਦੀ ਕਮਜ਼ੋਰੀ ਦੇ ਨਾਲ 64 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.50 ਫੀਸਦੀ ਦੀ ਮਜ਼ਬੂਤੀ ਦੇ ਨਾਲ 1465.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਮਜ਼ਬੂਤੀ ਦਿਖਾਈ ਦੇ ਰਹੀ ਅਤੇ ਕੋਮੈਕਸ 'ਤੇ ਚਾਂਦੀ 0.50 ਫੀਸਦੀ ਦੀ ਤੇਜ਼ੀ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।


Related News