ਕੱਚੇ ਤੇਲ ''ਚ ਕਮਜ਼ੋਰੀ, ਸੋਨੇ ''ਚ ਤੇਜ਼ੀ

05/27/2019 10:40:18 AM

ਨਵੀਂ ਦਿੱਲੀ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.07 ਫੀਸਦੀ ਦੀ ਕਮਜ਼ੋਰੀ ਨਾਲ 60.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਤੇਜ਼ੀ ਦਿਖ ਰਹੀ ਹੈ ਅਤੇ ਇਹ 0.20 ਫੀਸਦੀ ਦੀ ਤੇਜ਼ੀ ਨਾਲ 69 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਤ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.20 ਫੀਸਦੀ ਦੀ ਹਲਕੀ ਤੇਜ਼ੀ ਨਾਲ 1271.80 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.31 ਫੀਸਦੀ ਦੀ ਮਜ਼ਬੂਤੀ ਦੇ ਨਾਲ 15 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News