ਕੱਚੇ ਤੇਲ ’ਚ ਕਮਜ਼ੋਰੀ, ਸੋਨੇ ਦੀ ਚਮਕ ਫਿੱਕੀ

08/30/2019 8:57:12 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ’ਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.21 ਫੀਸਦੀ ਦੀ ਕਮਜ਼ੋਰੀ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ ’ਚ ਸੁਸਤੀ ਦਿਖਾਈ ਦੇ ਰਹੀ ਹੈ ਅਤੇ ਇਹ 0.11 ਫੀਸਦੀ ਦੀ ਕਮਜ਼ੋਰੀ ਦੇ ਨਾਲ 61 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ’ਚ ਸੋਨੇ ’ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ ’ਤੇ ਸੋਨਾ 0.24 ਫੀਸਦੀ ਦੀ ਕਮਜ਼ੋਰੀ ਦੇ ਨਾਲ 1533.20 ਡਾਲਰ ’ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ ਵੀ ਕਮਜ਼ੋਰ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ ’ਤੇ ਚਾਂਦੀ 0.02 ਫੀਸਦੀ ਦੀ ਸੁਸਤੀ ਦੇ ਨਾਲ 18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।  


Related News