ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ ਦੀ ਤਾਰੀਖ਼ ਹੋਈ ਤੈਅ, ਮਹਿਮਾਨ ਵਜੋਂ ਆਉਣਗੇ ਕਈ ਦਿੱਗਜ਼ ਕਾਰੋਬਾਰੀ

Friday, Feb 23, 2024 - 03:34 PM (IST)

ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ ਦੀ ਤਾਰੀਖ਼ ਹੋਈ ਤੈਅ, ਮਹਿਮਾਨ ਵਜੋਂ ਆਉਣਗੇ ਕਈ ਦਿੱਗਜ਼ ਕਾਰੋਬਾਰੀ

ਬਿਜ਼ਨੈੱਸ ਡੈਸਕ : ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦੇ ਘਰ ਬਹੁਤ ਜਲਦੀ ਬੈਂਡ ਵਾਜੇ ਵੱਜਣ ਵਾਲੇ ਹਨ। ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਆਪਣੀ ਮੰਗੇਤਰ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਅਨੰਤ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦਾ ਕਾਰਡ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ ਅਤੇ ਹੁਣ ਵਿਆਹ ਦੀ ਤਾਰੀਖ਼ ਦਾ ਵੀ ਐਲਾਨ ਹੋ ਗਿਆ ਹੈ। ਕਾਰਡ ਅਨੁਸਾਰ ਅਨੰਤ-ਰਾਧਿਕਾ ਦਾ ਪ੍ਰੀ-ਵੈਡਿੰਗ ਜਸ਼ਨ 1, 2 ਅਤੇ 3 ਮਾਰਚ 2024 ਨੂੰ ਜਾਮਨਗਰ, ਗੁਜਰਾਤ ਵਿੱਚ ਹੋਵੇਗਾ। 

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)

PunjabKesari

ਵਿਆਹ ਦੀ ਤਾਰੀਖ਼ ਹੋਈ ਤੈਅ
ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ ਅਤੇ ਰਾਧਿਕਾ ਦਾ ਵਿਆਹ 12 ਜੁਲਾਈ, 2024 ਨੂੰ ਮੁੰਬਈ ਵਿਖੇ ਹੋਵੇਗਾ। ਇਸ ਦਿਨ ਯਾਨੀ 12 ਜੁਲਾਈ ਨੂੰ ਅਨੰਤ-ਰਾਧਿਕਾ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਸ ਖ਼ਾਸ ਮੌਕੇ 'ਤੇ ਬਹੁਤ ਸਾਰੇ ਦਿੱਗਜ ਕਾਰੋਬਾਰੀ, ਬਾਲੀਵੁੱਡ ਸਿਤਾਰੇ, ਕ੍ਰਿਕਟਰ ਆਦਿ ਪਹੁੰਚਣਗੇ।

ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

PunjabKesari

ਅੰਬਾਨੀ ਅਤੇ ਰਾਧਿਕਾ ਦੇ ਪ੍ਰੀ-ਵੈਡਿੰਗ ਫੰਕਸ਼ਨ
ਦੱਸ ਦੇਈਏ ਕਿ ਅੰਬਾਨੀ ਪਰਿਵਾਰ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਅਤੇ ਰਾਧਿਕਾ ਦੇ ਪ੍ਰੀ-ਵੈਡਿੰਗ ਫੰਕਸ਼ਨ 1, 2 ਅਤੇ 3 ਮਾਰਚ 2024 ਨੂੰ ਜਾਮਨਗਰ, ਗੁਜਰਾਤ ਵਿੱਚ ਹੋ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼ਹਿਰ ਨੂੰ ਨਵ-ਵਿਆਹੀ ਦੁਲਹਨ ਵਾਂਗ ਸਜਾਇਆ ਜਾ ਰਿਹਾ ਹੈ। ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦੇ ਕਾਰਡ ਦਾ ਥੀਮ ਜੰਗਲ ਹੈ। ਅਨੰਤ ਅੰਬਾਨੀ ਕਾਰੋਬਾਰੀ ਵੀਰੇਨ ਮਰਚੈਂਟ ਦੀ ਬੇਟੀ ਰਾਧਿਕਾ ਮਰਚੈਂਟ ਨਾਲ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਇਸ ਸਾਲ ਦੇ ਸਭ ਤੋਂ ਚਰਚਿਤ ਵਿਆਹਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ

PunjabKesari

ਮਹਿਮਾਨ ਵਜੋਂ ਆਉਣਗੇ ਕਈ ਦਿੱਗਜ ਕਾਰੋਬਾਰੀ 
ਦੱਸ ਦੇਈਏ ਕਿ ਇਹ ਵਿਆਹ ਦੇਸ਼ ਦੇ ਸਭ ਤੋਂ ਸ਼ਾਨਦਾਰ ਵਿਆਹਾਂ ਵਿੱਚੋਂ ਇੱਕ ਹੈ, ਜਿਸ ਵਿੱਚ ਦਿੱਗਜ਼ ਕਾਰੋਬਾਰੀ ਬਿਲ ਗੇਟਸ, ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਅਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਵੀ ਮਹਿਮਾਨ ਵਜੋਂ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਇਸ ਮਾਮਲੇ ਦੀ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਜਾਮਨਗਰ ਦੇ ਰਿਲਾਇੰਸ ਟਾਊਨਸ਼ਿਪ ਵਿਚ ਪ੍ਰੀ-ਵੈਡਿੰਗ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬਾਲੀਵੁੱਡ ਸਿਤਾਰੇ ਅਤੇ ਕ੍ਰਿਕਟਰ ਪਹੁੰਚਣਗੇ। ਮਹਿਮਾਨਾਂ ਲਈ ਹੋਟਲ ਬੁੱਕ ਕੀਤੇ ਗਏ ਹਨ ਅਤੇ ਜ਼ਿਆਦਾਤਰ ਮਹਿਮਾਨਾਂ ਨੂੰ ਰਿਲਾਇੰਸ ਟਾਊਨਸ਼ਿਪ ਵਿੱਚ ਹੀ ਠਹਿਰਾਇਆ ਜਾਵੇਗਾ।

ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News