ਖੇਤੀਬਾੜੀ ਖੇਤਰ ਲਈ ਕਰਜ਼ ਦਾ ਟੀਚਾ ਹਾਸਲ ਕਰਾਂਗੇ: ਸੀਤਾਰਮਨ

Saturday, Feb 15, 2020 - 02:54 PM (IST)

ਖੇਤੀਬਾੜੀ ਖੇਤਰ ਲਈ ਕਰਜ਼ ਦਾ ਟੀਚਾ ਹਾਸਲ ਕਰਾਂਗੇ: ਸੀਤਾਰਮਨ

ਨਵੀਂ ਦਿੱਲੀ—ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੌਜੂਦਾ ਹਾਲਾਤਾਂ 'ਚ ਸਰਕਾਰ ਅਗਲੇ ਵਿੱਤੀ ਸਾਲ 'ਚ ਖੇਤੀਬਾੜੀ ਖੇਤਰ ਲਈ 15 ਲੱਖ ਕਰੋੜ ਰੁਪਏ ਦਾ ਕਰਜ਼ ਟੀਚਾ ਹਾਸਲ ਕਰ ਲਵੇਗਾ। ਸੀਤਾਰਮਨ ਨੇ ਕਿਹਾ ਕਿ ਬਜਟ 'ਚ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ ਦੀ ਸੀਮਾ ਵਧਾਈ ਗਈ ਹੈ। ਇਸ ਲਈ ਇਹ ਟੀਚਾ ਹਾਸਲ ਕਰ ਲਿਆ ਜਾਵੇਗਾ। ਮੌਜੂਦਾ ਵਿੱਤੀ ਸਾਲ 'ਚ 13.15 ਲੱਖ ਕਰੋੜ ਰੁਪਏ ਦਾ ਖੇਤੀਬਾੜੀ ਕਰਜ਼ ਦੇਣ ਦਾ ਟੀਚਾ ਰੱਖਿਆ ਗਿਆ ਸੀ। ਸਰਕਾਰ ਨੇ ਇਕ ਫਰਵਰੀ ਨੂੰ ਸੰਸਦ 'ਚ ਪੇਸ਼ 2020-21 ਦੇ ਬਜਟ 'ਚ ਇਹ ਟੀਚਾ ਵਧਾ ਕੇ 15 ਲੱਖ ਕਰੋੜ ਰੁਪਏ ਕਰ ਦਿੱਤਾ ਹੈ। ਦਸ ਜਨਤਕ ਬੈਂਕਾਂ ਦਾ ਰਲੇਵਾਂ ਕਰਕੇ ਚਾਰ ਵੱਡੇ ਬੈਂਕ ਬਣਾਉਣ ਦੇ ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ਨੂੰ ਲਾਗੂ ਕਰਨ 'ਚ ਦੇਰੀ ਦੇ ਬਾਰੇ 'ਚ ਪੁੱਛੇ ਜਾਣ 'ਤੇ ਸੀਤਾਰਮਨ ਨੇ ਕਿਹਾ ਕਿ ਅੱਜ ਦੀ ਬੈਠਕ 'ਚ ਇਸ ਸੰਬੰਧ 'ਚ ਕੋਈ ਚਰਚਾ ਨਹੀਂ ਕੀਤੀ ਗਈ। ਇਨ੍ਹਾਂ ਬੈਂਕਾਂ ਦਾ ਰਲੇਵਾਂ ਇਕ ਅਪ੍ਰੈਲ ਤੋਂ ਪ੍ਰਭਾਵੀ ਹੋਣ ਦੀ ਸੰਭਾਵਨਾ ਸੀ, ਪਰ ਹੁਣ ਤੱਕ ਇਸ ਸੰਬੰਧ 'ਚ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ।


author

Aarti dhillon

Content Editor

Related News