MEP ਘਟਾਉਣ ਮਗਰੋਂ ਕਿਸਾਨਾਂ ਨੂੰ ਵੱਡੀ ਰਾਹਤ, ਬਾਸਮਤੀ ਦੀ ਖ਼ਰੀਦ ਨੇ ਫੜੀ ਰਫ਼ਤਾਰ
Thursday, Sep 28, 2023 - 06:32 PM (IST)

ਚੰਡੀਗੜ੍ਹ - ਕੇਂਦਰ ਸਰਕਾਰ ਵਲੋਂ ਬਾਸਮਤੀ ਚੌਲਾਂ ਨੂੰ ਲੈ ਕੇ ਲਏ ਗਏ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਫ਼ੈਸਲੇ ਤੋਂ ਬਾਅਦ ਪੰਜਾਬ ਵਿੱਚ ਪ੍ਰੀਮੀਅਮ ਖੁਸ਼ਬੂਦਾਰ ਕਿਸਮ ਬਾਸਮਤੀ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ। ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (APEDA) ਦੁਆਰਾ ਬਾਸਮਤੀ ਚੌਲਾਂ ਦੀ ਘੱਟੋ-ਘੱਟ ਨਿਰਯਾਤ ਮੁੱਲ (MEP) $850 ਡਾਲਰ ਪ੍ਰਤੀ ਟਨ ਤੱਕ ਘਟਾਉਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਵਿੱਚ ਪ੍ਰੀਮੀਅਮ ਖੁਸ਼ਬੂਦਾਰ ਕਿਸਮ ਬਾਸਮਤੀ ਦੀ ਖਰੀਦ ਨੇ ਰਫ਼ਤਾਰ ਫੜ ਲਈ ਹੈ। ਪਹਿਲਾਂ ਇਸ ਦੀ ਕੀਮਤ 1200 ਅਮਰੀਕੀ ਡਾਲਰ ਸੀ।
ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ: Flipkart 'ਤੇ ਇਸ ਦਿਨ ਤੋਂ ਸ਼ੁਰੂ ਹੋ ਰਹੀ Big Billion Days Sale, ਮਿਲਣਗੇ ਵੱਡੇ ਆਫ਼ਰ
APEDA ਦੇ ਅੰਕੜਿਆਂ ਅਨੁਸਾਰ ਪਿਛਲੇ ਸਾਲ 175 ਲੱਖ ਟਨ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ਤੋਂ ਵਿਦੇਸ਼ੀ ਮੁਦਰਾ ਕਮਾਈ ₹ 63,000 ਕਰੋੜ ਹੋਈ ਸੀ, ਜਦੋਂ ਕਿ 45 ਲੱਖ ਟਨ ਬਾਸਮਤੀ ਚੌਲਾਂ ਦੇ ਨਿਰਯਾਤ ਤੋਂ ਵਿਦੇਸ਼ੀ ਮੁਦਰਾ ਕਮਾਈ ₹ 48,000 ਕਰੋੜ ਹੋਈ ਸੀ। ਦੇਸ਼ ਦੇ ਕੁੱਲ ਨਿਰਯਾਤ ਵਿੱਚ ਪੰਜਾਬ ਦਾ 35 ਤੋਂ 40 ਫ਼ੀਸਦੀ ਦੇ ਕਰੀਬ ਯੋਗਦਾਨ ਹੁੰਦਾ ਹੈ। ਸਾਲ 2022 ਦੇ ਸਾਉਣੀ ਸੀਜ਼ਨ ਵਿੱਚ ਬਾਸਮਤੀ ਦੀ ਔਸਤ ਖਰੀਦ ਕੀਮਤ 3,800 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਖਰੀਦ ਮੁੱਲ 3,500 ਰੁਪਏ ਤੋਂ ਵੱਧ ਕੇ 3,700 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।
ਇਹ ਵੀ ਪੜ੍ਹੋ : ਬਜ਼ੁਰਗਾਂ ਨੂੰ ਮਿਲੇਗੀ ਰਾਹਤ, ਸਿਹਤ ਬੀਮਾ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਂਦਰ
ਪੰਜਾਬ ਖੇਤੀਬਾੜੀ ਡਾਇਰੈਕਟਰ ਨੇ ਦੱਸਿਆ ਕਿ ਜਲਦੀ ਬਿਜਾਈ ਕੀਤੀ ਜਾਣ ਵਾਲੀ ਬਾਸਮਤੀ ਦੀ ਕਿਸਮ 1509 ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਪ੍ਰੀਮੀਅਮ ਅਨਾਜ ਦੀ ਕਾਸ਼ਤ ਦੇ ਅਧੀਨ ਕੁੱਲ 6 ਲੱਖ ਹੈਕਟੇਅਰ ਰਕਬੇ 'ਚ 50 ਫ਼ੀਸਦੀ ਰਕਬੇ ਵਿੱਚ ਬਾਸਮਤੀ ਦੀ ਕਿਸਮ 1509 ਦੀ ਬਿਜਾਈ ਕੀਤੀ ਜਾਂਦੀ ਹੈ। ਬਾਕੀ ਰਕਬੇ ਵਿੱਚ ਖੁਸ਼ਬੂਦਾਰ ਕਿਸਮ 1121, 1718 ਅਤੇ ਪੂਸਾ ਦੀ ਬਿਜਾਈ ਕੀਤੀ ਗਈ ਹੈ, ਜਿਸ ਦੀ ਕਟਾਈ ਨਵੰਬਰ ਦੇ ਮਹੀਨੇ ਵਿੱਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੋਮ ਲੋਨ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਮੋਦੀ ਸਰਕਾਰ, ਲੱਖਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
ਵਣਜ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਨੂੰ ਬਾਸਮਤੀ ਬਰਾਮਦਕਾਰਾਂ ਨਾਲ ਇਕ ਮੀਟਿੰਗ ਕੀਤੀ ਸੀ, ਜਿੱਥੇ MEP ਨੂੰ $ 850 ਪ੍ਰਤੀ ਟਨ ਤੱਕ ਘਟਾਉਣ 'ਤੇ ਜ਼ੋਰ ਦਿੱਤਾ ਗਿਆ। ਦੱਸ ਦੁਨੀਆ ਭਰ ਵਿੱਚ ਬਾਸਮਤੀ ਚੌਲਾਂ ਦੀ ਭਾਰੀ ਮੰਗ ਕੀਤੀ ਜਾ ਰਹੀ ਹੈ। ਖੁਰਾਕੀ ਮਹਿੰਗਾਈ ਵਧਣ ਕਾਰਨ ਦੁਨੀਆ ਭਰ ਵਿੱਚ ਚੌਲਾਂ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਈ ਦੇਸ਼ਾਂ ਨੇ ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਦੇਸ਼ ਵਿੱਚ ਚੌਲਾਂ ਦੀ ਕੀਮਤ ਸਥਿਰ ਰਹਿ ਸਕੇ, ਉਸ ਲਈ ਜ਼ਿਆਦਾ ਕਰ ਲਗਾ ਦਿੱਤਾ ਹੈ।
ਇਹ ਵੀ ਪੜ੍ਹੋ : ਕੀ ਤੁਹਾਡੇ ਕੋਲ ਹਨ 2000 ਦੇ ਨੋਟ? ਬਚੇ 4 ਦਿਨ, ਜਾਣੋ 30 ਸਤੰਬਰ ਮਗਰੋਂ ਨੋਟਾਂ ਦਾ ਕੀ ਹੋਵੇਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8