ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ

01/16/2024 12:22:49 PM

ਬਿਜ਼ਨੈੱਸ ਡੈਸਕ : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੱਚੇ ਤੇਲ ਦੀ ਕੀਮਤ 75 ਡਾਲਰ ਪ੍ਰਤੀ ਬੈਰਲ ਦੇ ਤੱਕ ਡਿੱਗ ਗਈ ਹੈ। ਅੱਜ ਯਾਨੀ ਮੰਗਲਵਾਰ ਨੂੰ WTI ਕਰੂਡ ਦੀ ਕੀਮਤ 72.24 ਡਾਲਰ ਪ੍ਰਤੀ ਬੈਰਲ ਦੀ ਦਰ ਨਾਲ ਕਾਰੋਬਾਰ ਕਰ ਰਹੀ ਹੈ। ਉਥੇ ਹੀ ਬੈਂਚਮਾਰਕ ਬ੍ਰੈਂਟ ਕਰੂਡ 77.97 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। 

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਪੈਟਰੋਲ-ਡੀਜ਼ਲ ਦੇ ਨਵੇਂ ਰੇਟ
ਇਸ ਦੌਰਾਨ ਤੇਲ ਕੰਪਨੀਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਵੀ ਜਾਰੀ ਕੀਤੇ ਹਨ। ਹਾਲਾਂਕਿ ਅੱਜ ਯਾਨੀ ਮੰਗਲਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਮਈ 2022 ਵਿੱਚ ਹੋਇਆ ਸੀ। ਉਦੋਂ ਤੋਂ ਕੀਮਤਾਂ ਸਥਿਰ ਹਨ।

ਇਹ ਵੀ ਪੜ੍ਹੋ - ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਨਾਲ ਦੇਸ਼ ਦੀ ਆਰਥਿਕਤਾ ਨੂੰ ਲੱਗਣਗੇ ਖੰਭ, 1 ਲੱਖ ਕਰੋੜ ਦਾ ਹੋਵੇਗਾ ਕਾਰੋਬਾਰ

ਦਿੱਲੀ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਨੂੰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਮੰਗਲਵਾਰ ਨੂੰ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)

ਹੋਰ ਸ਼ਹਿਰਾਂ ਵਿੱਚ ਕੀਮਤਾਂ
ਨੋਇਡਾ 'ਚ ਮੰਗਲਵਾਰ ਨੂੰ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਗੁਰੂਗ੍ਰਾਮ 'ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਸ ਦੇ ਨਾਲ ਹੀ ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ - PM ਮੋਦੀ ਦਾ 1 ਲੱਖ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਇਸ ਯੋਜਨਾ ਦੀ ਜਾਰੀ ਕੀਤੀ 540 ਕਰੋੜ ਦੀ ਪਹਿਲੀ ਕਿਸ਼ਤ

SMS ਕਰਕੇ ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਸਪੇਸ ਪੈਟਰੋਲ ਪੰਪ ਦਾ ਕੋਡ ਨੰਬਰ 9224992249 'ਤੇ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਨੰਬਰ 9223112222 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਗਾਹਕ HPPprice ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur