ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ''ਚ ਕਦੋਂ ਮਿਲੇਗੀ ਰਾਹਤ

Saturday, Sep 10, 2022 - 05:40 PM (IST)

ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ''ਚ ਕਦੋਂ ਮਿਲੇਗੀ ਰਾਹਤ

ਨਵੀਂ ਦਿੱਲੀ - ਮੌਜੂਦਾ ਸਮੇਂ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਲੋਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦੀ ਆਸ ਲਗਾ ਰਹੇ ਹਨ।

ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਫਾਇਦਾ ਤੇਲ ਕੰਪਨੀਆਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਵਰਤਿਆ ਜਾਵੇਗਾ। ਯਾਨੀ ਕਿ ਸਪੱਸ਼ਟ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਨਰਮੀ ਨਹੀਂ ਆਵੇਗੀ ਅਤੇ ਗਾਹਕਾਂ ਨੂੰ ਰਾਹਤ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। 

ਇਹ ਵੀ ਪੜ੍ਹੋ : ਕੇਨਰਾ ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ, MCLR ਰੇਟ ਵਧਿਆ, ਦੇਣੀ ਪਵੇਗੀ ਜ਼ਿਆਦਾ EMI

ਦਰਅਸਲ ਬੀਤੇ ਦਿਨੀਂ ਭਾਰਤ ਵਿਚ ਕੱਚੇ ਤੇਲ ਦੀਆਂ ਕੀਮਤਾਂ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ 88 ਡਾਲਰ ਪ੍ਰਤੀ ਬੈਰਲ 'ਤੇ ਆ ਗਈਆਂ ਹਨ। ਇਸ ਤੋਂ ਪਹਿਲਾਂ ਇਹ 9 ਜੂਨ ਨੂੰ ਪਿਛਲੇ ਦਸ ਸਾਲਾਂ ਵਿਚ ਸਭ ਤੋਂ ਉੱਚ ਪੱਧਰ 'ਤੇ 121.28 ਡਾਲਰ 'ਤੇ ਪਹੁੰਚ ਗਈਆਂ ਸਨ।

ਹੈਰਾਨੀ ਵਾਲੀ ਗੱਲ ਇਹ ਹੈ ਕਿ 9 ਜੂਨ ਨੂੰ ਦਿੱਲੀ ਵਿਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਸੀ। ਮੌਜੂਦਾ ਸਮੇਂ ਵੀ ਇਨ੍ਹਾਂ ਕੀਮਤਾਂ ਵਿਚ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਹੈ। ਭਾਵੇਂ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦੇਖਣ ਨੂੰ ਮਿਲੀ ਹੈ ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਇਹ ਫਰਵਰੀ ਮਹੀਨੇ ਵਿਚ 94.7 ਡਾਲਰ 'ਤੇ ਸੀ ਉਸ ਸਮੇਂ ਦਿੱਲੀ ਵਿਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਸੀ। ਰੂਸ ਯੂਕ੍ਰੇਨ ਯੁੱਧ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਦੇਖਣ ਨੂੰ ਮਿਲਿਆ ਸੀ। 9 ਜੂਨ ਤੱਕ ਕੱਚਾ ਤੇਲ 28 ਫ਼ੀਸਦੀ ਤੱਕ ਮਹਿੰਗਾ ਹੋ ਗਿਆ ਸੀ। ਇਸ ਸਾਲ ਮਾਰਚ ਮਹੀਨੇ ਤੋਂ ਲੈ ਕੇ ਅਗਲੇ ਛੇ ਹਫ਼ਤਿਆਂ ਵਿਚ ਕਰੀਬ 14 ਵਾਰ ਪੈਟਰੋਲ-ਡੀਜ਼ਲ ਕੀਮਤਾਂ ਵਿਚ ਲਗਭਗ 10 ਰੁਪਏ ਤੱਕ ਦਾ ਵਾਧਾ ਹੋਇਆ ਸੀ।

ਕੇਂਦਰ ਨੇ ਦੋ ਸਾਲਾਂ ਵਿਚ ਦੋ ਵਾਰ ਘੱਟ ਕੀਤੀ ਐਕਸਾਈਜ਼ ਡਿਊਟੀ

4 ਨਵੰਬਰ 2021 ਨੂੰ ਕੇਂਦਰ ਸਰਕਾਰ ਨੇ ਪੈਟਰੋਲ 'ਤੇ 5 ਅਤੇ ਡੀਜ਼ਲ 'ਤੇ 10 ਰੁਪਏ ਲੀਟਰ ਐਕਸਾਈਜ਼ ਡਿਊਟੀ ਘੱਟ ਕੀਤੀ ਸੀ।

22 ਮਈ 2022 ਨੂੰ ਪੈਟਰੋਲ 'ਤੇ 5 ਅਤੇ ਡੀਜ਼ਲ 'ਤੇ 10 ਰੁਪਏ ਲੀਟਰ ਐਕਸਾਈਜ਼ ਡਿਊਟੀ ਘੱਟ ਕੀਤੀ ਗਈ ਸੀ।

ਮੌਜੂਦਾ ਸਮੇਂ ਵਿਚ ਸਰਕਾਰ ਪੈਟਰੋਲ 'ਤੇ 19.90 ਰੁਪਏ ਅਤੇ ਡੀਜ਼ਲ 'ਤੇ 15.80 ਰੁਪਏ ਲੀਟਰ ਐਕਸਾਈਜ਼ ਡਿਊਟੀ ਵਸੂਲ ਕਰ ਰਹੀ ਹੈ।

ਇਹ ਵੀ ਪੜ੍ਹੋ : ਲੰਡਨ ਤੋਂ ਚੋਰੀ ਹੋਈ 2.5 ਕਰੋੜ ਰੁਪਏ ਦੀ ਕਾਰ ਪਾਕਿਸਤਾਨ ਦੇ ਬੰਗਲੇ ਤੋਂ ਬਰਾਮਦ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News