ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ਦਾ ਤਾਜ਼ਾ ਭਾਅ

Monday, Dec 04, 2023 - 01:06 PM (IST)

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਪੈਟਰੋਲ-ਡੀਜ਼ਲ ਦਾ ਤਾਜ਼ਾ ਭਾਅ

ਬਿਜ਼ਨੈੱਸ ਡੈਸਕ - ਕੌਮਾਂਤਰੀ ਬਾਜ਼ਾਰ 'ਚ ਅੱਜ ਯਾਨੀ ਸੋਮਵਾਰ ਨੂੰ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ। ਕੱਚੇ ਤੇਲ ਦੀਆਂ ਕੀਮਤਾਂ ਅੱਜ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈਆਂ ਹਨ। ਅੱਜ ਬੈਂਚਮਾਰਕ ਬ੍ਰੈਂਟ ਕਰੂਡ 0.70 ਫ਼ੀਸਦੀ ਡਿੱਗ ਕੇ 78.33 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਉਥੇ ਹੀ WTI ਕਰੂਡ ਦੀ ਕੀਮਤ 'ਚ 0.59 ਫ਼ੀਸਦੀ ਦੀ ਗਿਰਾਵਟ ਆਈ ਹੈ। ਇਹ 73.63 ਡਾਲਰ ਪ੍ਰਤੀ ਬੈਰਲ ਦੀ ਦਰ ਨਾਲ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਵੀ ਜਾਰੀ ਕੀਤੇ ਹਨ। ਹਾਲਾਂਕਿ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਤੇਲ ਕੰਪਨੀਆਂ ਨੇ 4 ਦਸੰਬਰ 2023 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਮਈ 2022 ਵਿੱਚ ਹੋਇਆ ਸੀ। ਉਦੋਂ ਤੋਂ ਕੀਮਤਾਂ ਸਥਿਰ ਹਨ।

ਇਹ ਵੀ ਪੜ੍ਹੋ - ਦਿੱਲੀ ਹਵਾਈ ਅੱਡੇ 'ਤੇ ਹੰਗਾਮਾ, ਯਾਤਰੀਆਂ ਨੇ ਸਪਾਈਸ ਜੈੱਟ ਖ਼ਿਲਾਫ਼ ਜੰਮ ਕੇ ਕੱਢੀ ਭੜਾਸ (ਵੀਡੀਓ)

ਦਿੱਲੀ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦੇਸ਼ 'ਚ ਅੱਜ ਯਾਨੀ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਮਵਾਰ ਨੂੰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਕੋਲਕਾਤਾ 'ਚ ਸੋਮਵਾਰ ਨੂੰ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। 

ਇਹ ਵੀ ਪੜ੍ਹੋ - ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਜ਼ਬਰਦਸਤ ਵਾਧਾ, ਮਾਰਕੀਟ ਕੈਪ 12 ਲੱਖ ਕਰੋੜ ਰੁਪਏ ਤੋਂ ਪਾਰ

ਹੋਰ ਸ਼ਹਿਰਾਂ ਵਿੱਚ ਕੀਮਤਾਂ
ਨੋਇਡਾ 'ਚ ਸੋਮਵਾਰ ਨੂੰ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਗੁਰੂਗ੍ਰਾਮ 'ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਸ ਦੇ ਨਾਲ ਹੀ ਲਖਨਊ 'ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਇੱਥੇ SMS ਜਾਣੋ ਰੋਜ਼ਾਨਾ ਦੇ ਨਵੇਂ ਰੇਟ 
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ  (Indian Oil) ਦੇ ਗਾਹਕ RSP ਸਪੇਸ ਪੈਟਰੋਲ ਪੰਪ ਦਾ ਕੋਡ ਨੰਬਰ 9224992249 'ਤੇ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਨੰਬਰ 9223112222 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ HPCL ਦੇ ਗਾਹਕ HPPprice ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ - ਦਸੰਬਰ ਮਹੀਨੇ ਪੈਨਸ਼ਨ ਅਤੇ LPG ਦੀਆਂ ਕੀਮਤਾਂ ਸਣੇ ਹੋਏ ਕਈ ਬਦਲਾਅ, ਹੁਣ ਲਾਗੂ ਹੋਣਗੇ ਇਹ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News