ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੁਰੂਆਤੀ ਕਾਰੋਬਾਰ ਦੇ ਘਰੇਲੂ ਬਾਜ਼ਾਰ ''ਚ ਆਈ ਗਿਰਾਵਟ
Thursday, Sep 21, 2023 - 10:41 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਸਥਾਨਕ ਸ਼ੇਅਰ ਬਾਜ਼ਾਰਾਂ 'ਚ ਲਗਾਤਾਰ ਤੀਜੇ ਦਿਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦਰਜ ਕੀਤੀ ਗਈ। ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਮਹਿੰਗਾਈ ਨਾਲ ਨਜਿੱਠਣ ਲਈ ਇਸ ਸਾਲ ਇੱਕ ਵਾਰ ਫਿਰ ਦਰਾਂ ਵਧਾਉਣ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਗਲੋਬਲ ਬਾਜ਼ਾਰਾਂ ਵਿੱਚ ਗਿਰਾਵਟ ਆਈ ਹੈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 333.64 ਅੰਕ ਡਿੱਗ ਕੇ 66,467.20 'ਤੇ ਖੁੱਲ੍ਹਿਆ। NSE ਨਿਫਟੀ 99.8 ਅੰਕਾਂ ਦੇ ਨੁਕਸਾਨ ਨਾਲ 19,801.60 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਬੰਦ ਹੋ ਸਕਦੀ ਹੈ ਅਕਾਸਾ ਏਅਰ! 43 ਪਾਇਲਟਾਂ ਨੇ ਦਿੱਤਾ ਅਸਤੀਫ਼ਾ, ਜਾਣੋ ਕੀ ਹੈ ਮਾਮਲਾ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਐੱਚਸੀਐੱਲ ਟੈਕਨਾਲੋਜੀਜ਼, ਆਈਸੀਆਈਸੀਆਈ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਲਾਰਸਨ ਐਂਡ ਟੂਬਰੋ, ਅਲਟਰਾਟੈਕ ਸੀਮੈਂਟ, ਨੇਸਲੇ, ਐੱਚਡੀਐੱਫਸੀ ਬੈਂਕ ਅਤੇ ਆਈਟੀਸੀ ਦੇ ਸ਼ੇਅਰ ਨੁਕਸਾਨ ਵਿੱਚ ਰਹੇ। ਜਦੋਂ ਕਿ ਬੈਂਕ ਆਫ ਇੰਡੀਆ, ਟਾਟਾ ਸਟੀਲ, ਐਕਸਿਸ ਬੈਂਕ ਅਤੇ ਐੱਨਟੀਪੀਸੀ ਦੇ ਸ਼ੇਅਰ ਮੁਨਾਫੇ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.71 ਫ਼ੀਸਦੀ ਡਿੱਗ ਕੇ 92.87 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ 3,110.69 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਬ੍ਰਿਟੇਨ: ਗਣੇਸ਼ ਚਤੁਰਥੀ ਮਨਾ ਰਹੇ ਹਿੰਦੂਆਂ ਨੂੰ ਮੁਸਲਿਮ ਪੁਲਸ ਨੇ ਪੂਜਾ ਕਰਨ ਤੋਂ ਰੋਕਿਆ, ਪੁਜਾਰੀ 'ਤੇ ਕੀਤਾ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8