ਘਰੇਲੂ ਬਾਜ਼ਾਰਾਂ ''ਚ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 324 ਅੰਕ ਡਿੱਗਿਆ

04/12/2024 11:19:08 AM

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ 'ਚ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦੇਖਣ ਨੂੰ ਮਿਲੀ। ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਰੁਝਾਨ ਵਿਚਾਲੇ ਨਿਵੇਸ਼ਕ ਮੁਨਾਫਾ ਬੁੱਕ ਕਰ ਰਹੇ ਹਨ। BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 324.12 ਅੰਕ ਡਿੱਗ ਕੇ 74,714.03 'ਤੇ ਅਤੇ NSE ਨਿਫਟੀ 96.6 ਅੰਕ ਡਿੱਗ ਕੇ 22,657.20 'ਤੇ ਖੁੱਲ੍ਹਿਆ। ਸੈਂਸੈਕਸ ਵਿੱਚ ਸੂਚੀਬੱਧ ਕੰਪਨੀਆਂ ਵਿੱਚੋਂ ਜੇਐੱਸਡਬਲਯੂ ਸਟੀਲ, ਮਾਰੂਤੀ, ਏਸ਼ੀਅਨ ਪੇਂਟਸ, ਆਈਟੀਸੀ, ਕੋਟਕ ਮਹਿੰਦਰਾ ਬੈਂਕ ਅਤੇ ਐੱਚਡੀਐੱਫਸੀ ਬੈਂਕ ਦੇ ਸ਼ੇਅਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ। 

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਇਸ ਦੌਰਾਨ ਐਨਟੀਪੀਸੀ, ਟਾਟਾ ਮੋਟਰਜ਼, ਲਾਰਸਨ ਐਂਡ ਟੂਬਰੋ ਅਤੇ ਨੇਸਲੇ ਦੇ ਸ਼ੇਅਰਾਂ ਵਿਚ ਵਾਧਾ ਹੋਇਆ। ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ 225 ਲਾਭ 'ਚ ਰਿਹਾ, ਜਦਕਿ ਹਾਂਗਕਾਂਗ ਦਾ ਹੈਂਗ ਸੇਂਗ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਦੱਖਣੀ ਕੋਰੀਆ ਦਾ ਕੋਸਪੀ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਵੀਰਵਾਰ ਨੂੰ ਮੁੱਖ ਤੌਰ 'ਤੇ ਸਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.58 ਫ਼ੀਸਦੀ ਵੱਧ ਕੇ 90.26 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 2,778.17 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur