ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਧੜਾਮ ਨਾਲ ਡਿੱਗੇ ਸੈਂਸੈਕਸ-ਨਿਫਟੀ

02/20/2024 10:11:02 AM

ਮੁੰਬਈ (ਭਾਸ਼ਾ) - ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਸੈਂਸੈਕਸ 79.66 ਅੰਕ ਡਿੱਗ ਗਿਆ। ਲਗਾਤਾਰ ਪੰਜ ਸੈਸ਼ਨਾਂ ਦੇ ਵਾਧੇ ਤੋਂ ਬਾਅਦ 30 ਸ਼ੇਅਰਾਂ ਵਾਲਾ ਸੈਂਸੈਕਸ 0.11 ਫ਼ੀਸਦੀ ਜਾਂ 79.66 ਅੰਕ ਡਿੱਗ ਕੇ 72,628.50 'ਤੇ ਆ ਗਿਆ। ਸੈਂਸੈਕਸ ਸੂਚੀਬੱਧ 16 ਕੰਪਨੀਆਂ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ। 

ਇਹ ਵੀ ਪੜ੍ਹੋ - ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ

ਇਸ ਦੇ ਨਾਲ ਹੀ ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰ ਇਕ ਫ਼ੀਸਦੀ ਤੋਂ ਜ਼ਿਆਦਾ ਡਿੱਗ ਗਏ। ਨਿਫਟੀ ਵੀ 0.15 ਫ਼ੀਸਦੀ ਜਾਂ 34.15 ਅੰਕ ਡਿੱਗ ਕੇ 22,088.10 ਅੰਕ 'ਤੇ ਆ ਗਿਆ। ਨਿਫਟੀ 'ਚ ਸੂਚੀਬੱਧ 28 ਕੰਪਨੀਆਂ ਦੇ ਸ਼ੇਅਰ ਘਾਟੇ 'ਚ ਰਹੇ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਹਿੱਸੇ ਦੇ ਨਿਵੇਸ਼ਕਾਂ (FPIs) ਨੇ ਸੋਮਵਾਰ ਨੂੰ 754.59 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ।

ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur