ਵਿਦੇਸ਼ੀ ਫੰਡਾਂ ਦੀ ਤਾਜ਼ਾ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ''ਚ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ
Thursday, Mar 14, 2024 - 10:37 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਨਿਕਾਸ ਅਤੇ ਗਲੋਬਲ ਬਾਜ਼ਾਰਾਂ ਤੋਂ ਮਿਸ਼ਰਤ ਰੁਝਾਨਾਂ ਦੇ ਵਿਚਕਾਰ ਇਕੁਇਟੀ ਬੈਂਚਮਾਰਕ ਸੂਚਕਾਂਕ ਨੇ ਆਪਣੇ ਪਿਛਲੇ ਦਿਨ ਦੀ ਮੰਦੀ ਨੂੰ ਜਾਰੀ ਰੱਖਿਆ ਅਤੇ ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਗਿਰਾਵਟ ਦਰਜ ਕੀਤੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 264.7 ਅੰਕ ਡਿੱਗ ਕੇ 72,497.19 ਅੰਕਾਂ 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 80.2 ਅੰਕ ਡਿੱਗ ਕੇ 21,917.50 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - 'ਮੰਮੀ, ਮੈਨੂੰ ਬਚਾਓ...' ਰੋਂਦੀ ਹੋਈ ਧੀ ਦਾ ਆਇਆ ਫੋਨ, AI ਦਾ ਕਾਰਾ ਜਾਣ ਤੁਹਾਡੇ ਪੈਰਾਂ ਹੈਠੋ ਖਿਸਕ ਜਾਵੇਗੀ ਜ਼ਮੀਨ
ਸੈਂਸੈਕਸ ਦੀਆਂ ਕੰਪਨੀਆਂ 'ਚ ਬਜਾਜ ਫਾਈਨਾਂਸ, ਟਾਟਾ ਸਟੀਲ, ਜੇ.ਐੱਸ.ਡਬਲਯੂ. ਸਟੀਲ, ਟਾਟਾ ਕੰਸਲਟੈਂਸੀ ਸਰਵਿਸਿਜ਼, ਬਜਾਜ ਫਿਨਸਰਵ, ਟੇਕ ਮਹਿੰਦਰਾ, ਟਾਈਟਨ ਅਤੇ ਐੱਚ.ਡੀ.ਐੱਫ.ਸੀ. ਬੈਂਕ ਘਾਟੇ ਵਿਚ ਰਹਿਣ ਵਾਲੀਆਂ ਖ਼ਾਸ ਕੰਪਨੀਆਂ ਸਨ। ਮਹਿੰਦਰਾ ਐਂਡ ਮਹਿੰਦਰਾ, ਰਿਲਾਇੰਸ ਇੰਡਸਟਰੀਜ਼, ਲਾਰਸਨ ਐਂਡ ਟੂਬਰੋ ਅਤੇ ਨੇਸਲੇ ਦੇ ਸ਼ੇਅਰ ਲਾਭ ਵਿਚ ਰਹੇ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 4,595.06 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ
ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਸ਼ੰਘਾਈ ਲਾਭ 'ਚ ਕਾਰੋਬਾਰ ਕਰ ਰਹੇ ਸਨ, ਜਦਕਿ ਟੋਕੀਓ ਅਤੇ ਹਾਂਗਕਾਂਗ ਘਾਟੇ 'ਚ ਕਾਰੋਬਾਰ ਕਰ ਰਹੇ ਸਨ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਏ। ਬੁੱਧਵਾਰ ਨੂੰ BSE ਬੈਂਚਮਾਰਕ ਇੰਡੈਕਸ 906.07 ਅੰਕ ਡਿੱਗ ਕੇ 72,761.89 'ਤੇ ਬੰਦ ਹੋਇਆ। ਨਿਫਟੀ 338 ਅੰਕ ਡਿੱਗ ਕੇ 21,997.70 'ਤੇ ਬੰਦ ਹੋਇਆ ਸੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.20 ਫ਼ੀਸਦੀ ਵਧ ਕੇ 84.20 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8