ਸ਼ੇਅਰ ਬਾਜ਼ਾਰਾਂ ''ਚ ਗਿਰਾਵਟ , ਸੈਂਸੈਕਸ 315 ਅੰਕ ਡਿੱਗਾ ਤੇ ਨਿਫਟੀ ਵੀ ਟੁੱਟਿਆ

Thursday, Oct 20, 2022 - 10:49 AM (IST)

ਸ਼ੇਅਰ ਬਾਜ਼ਾਰਾਂ ''ਚ ਗਿਰਾਵਟ , ਸੈਂਸੈਕਸ 315 ਅੰਕ ਡਿੱਗਾ ਤੇ ਨਿਫਟੀ ਵੀ ਟੁੱਟਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਨਿਕਲਣ ਦੌਰਾਨ ਵੀਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਸਟਾਕ ਸੂਚਕਾਂਕ ਗਿਰਾਵਟ ਦੀ ਰਫਤਾਰ ਵਧ ਗਏ ਅਤੇ ਚਾਰ ਦਿਨਾਂ ਤੋਂ ਜਾਰੀ ਵਾਧਾ ਰੁਕ ਗਿਆ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 315.91 ਅੰਕ ਡਿੱਗ ਕੇ 58,791.28 'ਤੇ ਖੁੱਲ੍ਹਿਆ। NSE ਨਿਫਟੀ 90.2 ਅੰਕ ਡਿੱਗ ਕੇ 17,422.05 'ਤੇ ਬੰਦ ਹੋਇਆ।

ਟਾਪ ਲੂਜ਼ਰਜ਼

ਇੰਡਸਇੰਡ ਬੈਂਕ, ਟਾਈਟਨ, ਮਹਿੰਦਰਾ ਐਂਡ ਮਹਿੰਦਰਾ, ਐਨਟੀਪੀਸੀ, ਆਈਸੀਆਈਸੀਆਈ ਬੈਂਕ, ਐਚਡੀਐਫਸੀ ਬੈਂਕ, ਐਚਡੀਐਫਸੀ, ਮਾਰੂਤੀ

ਟਾਪ ਗੇਨਰਜ਼

ਨੇਸਲੇ, ਰਿਲਾਇੰਸ ਇੰਡਸਟਰੀਜ਼, ਆਈਟੀਸੀ, ਹਿੰਦੁਸਤਾਨ ਯੂਨੀਲੀਵਰ 

ਕੌਮਾਂਤਰੀ ਬਾਜ਼ਾਰਾਂ ਦਾ ਹਾਲ

ਦੂਜੇ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਘਾਟੇ 'ਚ ਕਾਰੋਬਾਰ ਕਰ ਰਹੇ ਸਨ। ਸ਼ੁੱਕਰਵਾਰ ਨੂੰ ਅਮਰੀਕੀ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦ ਹੋਏ।

ਬੁੱਧਵਾਰ ਨੂੰ BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 146.59 ਅੰਕ ਭਾਵ 0.25 ਫੀਸਦੀ ਦੇ ਵਾਧੇ ਨਾਲ 59,107.19 'ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 25.30 ਅੰਕ ਭਾਵ 0.14 ਫੀਸਦੀ ਦੇ ਵਾਧੇ ਨਾਲ 17,512.25 'ਤੇ ਬੰਦ ਹੋਇਆ। ਅੰਤਰਰਾਸ਼ਟਰੀ ਤੇਲ ਸੂਚਕਾਂਕ ਬ੍ਰੈਂਟ ਕਰੂਡ 0.17 ਫੀਸਦੀ ਘੱਟ ਕੇ 92.25 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 453.91 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਹਾੜੀ ਦੀਆਂ 6 ਫ਼ਸਲਾਂ ਦੇ MSP 'ਚ ਕੀਤਾ ਵਾਧਾ

ਨੋਟ - ਇਸ ਖ਼ਬਰ  ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News