ਮੁਨਾਫਾ ਵਸੂਲੀ ਦੇ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 377 ਅੰਕ ਡਿੱਗਿਆ
Tuesday, Dec 12, 2023 - 05:36 PM (IST)
ਮੁੰਬਈ (ਭਾਸ਼ਾ) - ਸ਼ੇਅਰ ਬਾਜ਼ਾਰਾਂ 'ਚ ਰਿਕਾਰਡ ਵਾਧੇ ਦੀ ਲੜੀ ਤੋਂ ਬਾਅਦ ਮੰਗਲਵਾਰ ਨੂੰ ਨਿਵੇਸ਼ਕਾਂ ਦੀ ਮੁਨਾਫਾ ਬੁਕਿੰਗ ਕਾਰਨ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਬੀ.ਐੱਸ.ਈ. ਸੈਂਸੈਕਸ 377 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ। ਇਹ ਗਿਰਾਵਟ ਮਹਿੰਗਾਈ ਦੇ ਅੰਕੜੇ ਜਾਰੀ ਹੋਣ ਤੋਂ ਪਹਿਲਾਂ ਆਈ ਹੈ। ਦੋ ਦਿਨਾਂ ਦੇ ਵਾਧੇ ਤੋਂ ਬਾਅਦ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 377.50 ਅੰਕ ਜਾਂ 0.54 ਫ਼ੀਸਦੀ ਦੀ ਗਿਰਾਵਟ ਨਾਲ 69,551.03 ਅੰਕਾਂ 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਇਹ 484.68 ਅੰਕ ਤੱਕ ਡਿੱਗ ਗਿਆ ਸੀ।
ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ
ਨੈਸ਼ਨਲ ਸਟਾਕ ਐਕਸਚੇਂਜ ਦਾ ਪੰਜਾਹ ਸ਼ੇਅਰਾਂ 'ਤੇ ਆਧਾਰਿਤ ਨਿਫਟੀ ਵੀ 90.70 ਅੰਕ ਜਾਂ 0.43 ਫ਼ੀਸਦੀ ਦੀ ਗਿਰਾਵਟ ਨਾਲ 20,906.40 ਅੰਕ 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਇਹ 21,037.90 ਅੰਕਾਂ ਦੇ ਰਿਕਾਰਡ ਉੱਚ ਪੱਧਰ ਨੂੰ ਛੂਹ ਗਿਆ ਸੀ। ਵਿਦੇਸ਼ੀ ਨਿਵੇਸ਼ਕਾਂ ਦੀ ਖਰੀਦਦਾਰੀ ਕਾਰਨ ਸੋਮਵਾਰ ਨੂੰ ਦੋਵੇਂ ਪ੍ਰਮੁੱਖ ਸੂਚਕ ਅੰਕ ਰਿਕਾਰਡ ਪੱਧਰ 'ਤੇ ਬੰਦ ਹੋਏ। ਸੈਂਸੈਕਸ ਦੀਆਂ ਕੰਪਨੀਆਂ 'ਚ ਇੰਡਸਇੰਡ ਬੈਂਕ, ਮਾਰੂਤੀ, ਟਾਈਟਨ, ਰਿਲਾਇੰਸ ਇੰਡਸਟਰੀਜ਼, ਐੱਨ.ਟੀ.ਪੀ.ਸੀ., ਮਹਿੰਦਰਾ ਐਂਡ ਮਹਿੰਦਰਾ, ਕੋਟਕ ਮਹਿੰਦਰਾ ਬੈਂਕ, ਐੱਚਡੀਐੱਫਸੀ ਬੈਂਕ ਅਤੇ ਲਾਰਸਨ ਐਂਡ ਟੂਬਰੋ ਨੂੰ ਵੱਡਾ ਨੁਕਸਾਨ ਹੋਇਆ।
ਇਹ ਵੀ ਪੜ੍ਹੋ - ਵੱਧਦੀ ਮਹਿੰਗਾਈ ਦੌਰਾਨ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੰਨੇ ਰੁਪਏ ਸਸਤੇ ਹੋਣਗੇ ਗੰਢੇ
ਦੂਜੇ ਪਾਸੇ, ਲਾਭਕਾਰੀ ਸਟਾਕਾਂ ਵਿੱਚ ਅਲਟਰਾਟੈਕ ਸੀਮੈਂਟ, ਜੇਐਸਡਬਲਯੂ ਸਟੀਲ, ਐਕਸਿਸ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ ਅਤੇ ਆਈਟੀਸੀ ਸ਼ਾਮਲ ਹਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਬੜ੍ਹਤ 'ਤੇ ਰਿਹਾ। ਦੁਪਹਿਰ ਦੇ ਕਾਰੋਬਾਰ 'ਚ ਯੂਰਪ ਦੇ ਪ੍ਰਮੁੱਖ ਬਾਜ਼ਾਰਾਂ 'ਚ ਤੇਜ਼ੀ ਦਾ ਰੁਖ ਰਿਹਾ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਮੁਨਾਫੇ 'ਚ ਸਨ।
ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ
ਜਿਓਜੀਤ ਫਾਈਨੈਂਸ਼ੀਅਲ ਦੇ ਖੋਜ ਮੁਖੀ ਵਿਨੋਦ ਨਾਇਰ ਨੇ ਕਿਹਾ, “ਹਾਲ ਹੀ ਦੀ ਮਹੱਤਵਪੂਰਨ ਤੇਜ਼ੀ ਤੋਂ ਬਾਅਦ ਨਿਫਟੀ 50 ਵਿੱਚ ਕੁਝ ਗਿਰਾਵਟ ਆਈ ਹੈ। ਇਸ ਦਾ ਕਾਰਨ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਧਣ ਨਾਲ ਨਵੰਬਰ ਮਹੀਨੇ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਰਿਜ਼ਰਵ ਬੈਂਕ ਨੀਤੀਗਤ ਦਰਾਂ 'ਚ ਕਟੌਤੀ ਕਰਨ 'ਚ ਦੇਰੀ ਕਰ ਸਕਦਾ ਹੈ।''
ਉਨ੍ਹਾਂ ਕਿਹਾ,''ਇਸ ਦੇ ਉਲਟ ਅਮਰੀਕਾ 'ਚ ਮਹਿੰਗਾਈ ਦੀ ਸਥਿਤੀ ਸਥਿਰ ਬਣੀ ਹੋਈ ਹੈ। ਇਸ ਨਾਲ ਅਮਰੀਕੀ ਫੈਡਰਲ ਰਿਜ਼ਰਵ ਦੀ ਮੁਦਰਾ ਨੀਤੀ ਪ੍ਰਭਾਵਿਤ ਹੋਵੇਗੀ। ਇਸ ਦੌਰਾਨ ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ 0.39 ਫ਼ੀਸਦੀ ਵਧ ਕੇ 76.33 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 1,261.13 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8