ਸ਼ੇਅਰ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 204 ਅੰਕ ਟੁੱਟਿਆ ਤੇ ਨਿਫਟੀ ਵੀ ਡਿੱਗ ਕੇ ਖੁੱਲ੍ਹਿਆ
Friday, Jul 28, 2023 - 11:48 AM (IST)
ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਵਿਕਰੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 204.84 ਅੰਕ ਡਿੱਗ ਕੇ 66,061.98 ਅੰਕ 'ਤੇ ਆ ਗਿਆ। NSE ਨਿਫਟੀ 60.35 ਅੰਕ ਡਿੱਗ ਕੇ 19,599.55 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਟਾਪ ਲੂਜ਼ਰਜ਼
ਐਕਸਿਸ ਬੈਂਕ, ਬਜਾਜ ਫਿਨਸਰਵ, ਐਨਟੀਪੀਸੀ, ਐਚਡੀਐਫਸੀ ਬੈਂਕ, ਟੀਸੀਐਸ, ਜੇਐਸਡਬਲਯੂ ਸਟੀਲ, ਟੈਕ ਮਹਿੰਦਰਾ, ਆਈਸੀਆਈਸੀਆਈ ਬੈਂਕ,ਕੋਟਕ ਮਹਿੰਦਰਾ ਬੈਂਕ
ਟਾਪ ਗੇਨਰਜ਼
M&M, ITC, ਰਿਲਾਇੰਸ ਇੰਡਸਟਰੀਜ਼, ਵਿਪਰੋ
ਇਸ ਦੌਰਾਨ, ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.40 ਫੀਸਦੀ ਡਿੱਗ ਕੇ 83.90 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 3,979.44 ਕਰੋੜ ਰੁਪਏ ਦੇ ਸ਼ੇਅਰ ਖਰੀਦੇ।