ਸ਼ੇਅਰ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 385 ਅੰਕ ਹੇਠਾਂ ਡਿੱਗਿਆ ਤੇ ਨਿਫਟੀ ਵੀ ਟੁੱਟਿਆ
Friday, Dec 16, 2022 - 10:41 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਕਮਜ਼ੋਰ ਰੁਖ ਅਤੇ ਸੂਚਨਾ ਤਕਨਾਲੋਜੀ ਕੰਪਨੀਆਂ ਦੇ ਸ਼ੇਅਰਾਂ ਵਿਚ ਬਿਕਵਾਲੀ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਹੇਠਾਂ ਆ ਗਏ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 385.38 ਅੰਕ ਡਿੱਗ ਕੇ 61,413.65 ਅੰਕ 'ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਸ਼ੁਰੂਆਤੀ ਕਾਰੋਬਾਰ 'ਚ 115.35 ਅੰਕਾਂ ਦੀ ਗਿਰਾਵਟ ਨਾਲ 18,299.55 'ਤੇ ਕਾਰੋਬਾਰ ਕਰ ਰਿਹਾ ਸੀ।
ਟਾਪ ਲੂਜ਼ਰਜ਼
ਟਾਟਾ ਕੰਸਲਟੈਂਸੀ ਸਰਵਿਸਿਜ਼, ਵਿਪਰੋ, ਐਚਸੀਐਲ ਟੈਕਨਾਲੋਜੀਜ਼, ਇਨਫੋਸਿਸ, ਆਈਟੀਸੀ, ਕੋਟਕ ਮਹਿੰਦਰਾ ਬੈਂਕ, ਮਹਿੰਦਰਾ ਐਂਡ ਮਹਿੰਦਰਾ
ਟਾਪ ਗੇਨਰਜ਼
ਐੱਲਐਂਡਟੀ, ਰਿਲਾਇੰਸ ਇੰਡਸਟਰੀਜ਼, ਪਾਵਰ ਗਰਿੱਡ, ਭਾਰਤੀ ਏਅਰਟੈੱਲ, ਐਕਸਿਸ ਬੈਂਕ, ਅਲਟਰਾਟੈਕ ਸੀਮੈਂਟ