ਦੇਸ਼ ਵਿੱਚ 18 ਅਗਸਤ ਤੱਕ ਝੋਨੇ ਦੇ ਰਕਬੇ ਵਿੱਚ 8.25 ਫੀਸਦੀ ਦੀ ਆਈ ਕਮੀ

08/22/2022 3:50:10 PM

ਨਵੀਂ ਦਿੱਲੀ (ਭਾਸ਼ਾ) - ਮੌਜੂਦਾ ਸਾਉਣੀ ਸੀਜ਼ਨ ਵਿੱਚ ਦੇਸ਼ ਵਿੱਚ ਘੱਟ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਹੈ ਅਤੇ ਪਿਛਲੇ ਹਫ਼ਤੇ ਤੱਕ ਇਸ ਦਾ ਰਕਬਾ 8.25 ਫੀਸਦੀ ਦੀ ਗਿਰਾਵਟ ਨਾਲ 343.70 ਲੱਖ ਹੈਕਟੇਅਰ ਰਹਿ ਗਿਆ ਹੈ। ਇਹ ਜਾਣਕਾਰੀ ਖੇਤੀਬਾੜੀ ਮੰਤਰਾਲੇ ਨੇ ਦਿੱਤੀ।

ਮੰਤਰਾਲੇ ਨੇ ਕਿਹਾ ਕਿ ਦਾਲਾਂ ਅਤੇ ਤੇਲ ਬੀਜਾਂ ਦੀ ਵੀ ਘੱਟ ਰਕਬੇ ਵਿੱਚ ਬਿਜਾਈ ਕੀਤੀ ਗਈ ਹੈ। ਦੂਜੇ ਪਾਸੇ 18 ਅਗਸਤ ਤੱਕ 1,012.99 ਹੈਕਟੇਅਰ ਰਕਬੇ ਵਿੱਚ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਦੀ ਬਿਜਾਈ ਹੋ ਚੁੱਕੀ ਹੈ, ਜੋ ਪਿਛਲੇ ਸਾਲ ਨਾਲੋਂ 25.52 ਲੱਖ ਹੈਕਟੇਅਰ ਘੱਟ ਹੈ।

ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਜੂਨ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਆਉਣ ਨਾਲ ਸ਼ੁਰੂ ਹੋ ਜਾਂਦੀ ਹੈ। ਝੋਨਾ ਸਾਉਣੀ ਦੀ ਮੁੱਖ ਫ਼ਸਲ ਹੈ।

ਸਰਕਾਰ ਦੇ ਤਾਜ਼ਾ ਅੰਕੜਿਆਂ ਅਨੁਸਾਰ 18 ਅਗਸਤ ਤੱਕ ਦੇਸ਼ ਭਰ ਵਿੱਚ ਇਸ ਸਾਉਣੀ ਸੀਜ਼ਨ ਵਿੱਚ 343.70 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋ ਚੁੱਕੀ ਹੈ, ਜੋ ਪਿਛਲੇ ਸਾਲ ਦੇ 374.63 ਲੱਖ ਹੈਕਟੇਅਰ ਨਾਲੋਂ ਘੱਟ ਹੈ।

ਘੱਟ ਮੀਂਹ ਪੈਣ ਕਾਰਨ ਝਾਰਖੰਡ, ਪੱਛਮੀ ਬੰਗਾਲ, ਬਿਹਾਰ, ਉੜੀਸਾ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਕੁਝ ਹੋਰ ਰਾਜਾਂ ਵਿੱਚ ਝੋਨੇ ਦੀ ਬਿਜਾਈ ਘਟੀ ਹੈ।

ਦਾਲਾਂ ਦੀ ਬਿਜਾਈ ਹੇਠਲਾ ਰਕਬਾ ਵੀ ਪਿਛਲੇ ਸਾਲ ਦੇ ਮੁਕਾਬਲੇ 7.08 ਲੱਖ ਹੈਕਟੇਅਰ ਘਟ ਕੇ 18 ਅਗਸਤ ਤੱਕ 125.57 ਲੱਖ ਹੈਕਟੇਅਰ ਰਹਿ ਗਿਆ ਹੈ।

ਇਹ ਵੀ ਪੜ੍ਹੋ : Twitter 'ਤੇ ਟ੍ਰੈਂਡ ਹੋ ਰਿਹਾ Boycott Amazon, ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News