ਦਿੱਲੀ ਹਾਈ ਕੋਰਟ ਨੇ ਗੋ ਫਸਟ ਦੇ ਰੈਜ਼ੋਲਿਊਸ਼ਨ ਪ੍ਰੋਫੈਸ਼ਨਲ ਤੋਂ ਮੰਗਿਆ ਹਲਫ਼ਨਾਮਾ, ਜਾਣੋ ਕਿਉਂ
Wednesday, Dec 06, 2023 - 03:59 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਵਿੱਤੀ ਤੌਰ 'ਤੇ ਪ੍ਰੇਸ਼ਾਨ ਏਅਰਲਾਈਨ ਗੋ ਫਸਟ ਦੇ ਕਰਜ਼ ਹੱਲ ਪੇਸ਼ੇਵਰ ਨੂੰ ਜਹਾਜ਼ ਕਿਰਾਏ 'ਤੇ ਲੈਣ ਵਾਲੀ ਕੰਪਨੀ ਦੀ ਅਪੀਲ 'ਤੇ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ। ਏਅਰਕ੍ਰਾਫਟ ਪ੍ਰਦਾਤਾ ਆਇਰਲੈਂਡ ਡੈਜ਼ੀਗਨੇਟਿਡ ਐਕਟੀਵਿਟੀ ਕੰਪਨੀ (DAE-13) ਨੇ ਅਦਾਲਤ ਨੂੰ ਰੱਖ-ਰਖਾਅ ਅਤੇ ਮੁਰੰਮਤ ਲਈ ਹਵਾਈ ਜਹਾਜ਼ ਤੱਕ ਪਹੁੰਚ ਦੇਣ ਦੇ ਅਦਾਲਤੀ ਹੁਕਮ ਦੀ ਉਲੰਘਣਾ ਕਰਨ ਲਈ ਗੋ ਫਸਟ ਦੇ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ - ਅਹਿਮਦਾਬਾਦ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ 'ਚ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕਾਰਨ
ਜਸਟਿਸ ਤਾਰਾ ਵਿਤਸਤਾ ਗੰਜੂ ਨੇ ਇਸ ਅਪੀਲ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਅਦਾਲਤ ਦੇ ਹੁਕਮਾਂ ਦਾ ਪਾਲਣਾ ਉਸ ਦੀ ਸਮੂਚੀ ਭਾਵਨਾ ਦੇ ਨਾਲ ਕਰਨ ਦੀ ਲੋੜ ਹੈ। ਅਜਿਹਾ ਨਾ ਕਰਨ 'ਤੇ ਨਵੇਂ ਹੁਕਮ ਜਾਰੀ ਕਰਨੇ ਪੈਣਗੇ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਸੰਪਤੀ ਹਵਾਈ ਜਹਾਜ਼ ਹਨ ਅਤੇ ਜੇਕਰ ਇਨ੍ਹਾਂ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਹੀਂ ਕੀਤੀ ਗਈ ਤਾਂ ਇਹ ਹਰ ਕਿਸੇ ਲਈ ਮੁਸ਼ਕਲਾਂ ਪੈਦਾ ਕਰੇਗਾ। ਜਸਟਿਸ ਗੰਜੂ ਨੇ ਗੋ ਫਸਟ ਦੇ ਰੈਜ਼ੋਲਿਊਸ਼ਨ ਪ੍ਰੋਫੈਸ਼ਨਲ ਨੂੰ 10 ਦਸੰਬਰ ਤੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੰਦੇ ਹੋਏ ਮਾਮਲੇ ਦੀ ਸੁਣਵਾਈ 12 ਦਸੰਬਰ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਦੀਵਾਲੀਆ ਪ੍ਰਕਿਰਿਆ ਤੋਂ ਗੁਜ਼ਰ ਰਹੀ ਏਅਰਲਾਈਨ ਨੇ ਕਈ ਕੰਪਨੀਆਂ ਤੋਂ ਕਿਰਾਏ 'ਤੇ ਜਹਾਜ਼ ਲਏ ਹਨ। ਇਨ੍ਹਾਂ ਵਿੱਚੋਂ ਇੱਕ ਕੰਪਨੀ ਡੀਏਈ ਨੇ ਕੰਮਕਾਜ ਬੰਦ ਹੋਣ ਕਾਰਨ ਹਵਾਈ ਅੱਡਿਆਂ 'ਤੇ ਖੜ੍ਹੇ ਆਪਣੇ ਜਹਾਜ਼ਾਂ ਦੇ ਰੱਖ-ਰਖਾਅ ਲਈ ਇਜਾਜ਼ਤ ਮੰਗੀ ਸੀ। ਹਾਈ ਕੋਰਟ ਨੇ 12 ਅਕਤੂਬਰ ਨੂੰ ਇਹ ਮਨਜ਼ੂਰੀ ਦਿੱਤੀ ਸੀ। ਇਸ ਸਾਲ ਮਈ ਵਿੱਚ ਗੋ ਫਸਟ ਨੇ ਵਿੱਤੀ ਸਰੋਤਾਂ ਦੀ ਘਾਟ ਕਾਰਨ ਆਪਣਾ ਸੰਚਾਲਨ ਬੰਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਦਿਵਾਲੀਆ ਹੱਲ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ - ਇੰਡੀਗੋ, ਸਪਾਈਸ ਜੈੱਟ ਸਣੇ ਕਈ ਏਅਰਲਾਈਨਜ਼ ਦੀਆਂ 33 ਉਡਾਣਾਂ ਨੂੰ ਬੈਂਗਲੁਰੂ ਵੱਲ ਕੀਤਾ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8