ਅਡਾਨੀ ਪਾਵਰ ''ਤੇ ਲੱਗੇ ਦੋਸ਼ਾਂ ਦੀ ਜਾਂਚ ਦੇ ਆਦੇਸ਼ ''ਤੇ ਦਿੱਲੀ ਹਾਈ ਕੋਰਟ ਨੇ ਲਾਈ ਰੋਕ, ਜਾਣੋ ਕਿਉਂ

Tuesday, Jan 09, 2024 - 05:55 PM (IST)

ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਆਪਣੇ ਉਸ ਆਦੇਸ਼ 'ਤੇ ਰੋਕ ਲੱਗਾ ਦਿੱਤੀ ਹੈ, ਜਿਸ ਵਿਚ ਉਸ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੂੰ ਅਡਾਨੀ ਸਮੂਹ ਦੁਆਰਾ ਆਯਾਤ ਕੀਤੇ ਬਿੱਲ ਨੂੰ ਵਧਾ-ਚੜ੍ਹਾ ਕੇ ਵਿਖਾਉਣ ਦੇ ਦੋਸ਼ਾਂ ਦੀ ਤੇਜ਼ੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਸਟਿਸ ਸੁਰੇਸ਼ ਦੀ ਬੈਂਚ ਕੁਮਾਰ ਕੈਤ ਅਤੇ ਨੀਨਾ ਬਾਂਸਲ ਕ੍ਰਿਸ਼ਨਾ ਨੇ 5 ਜਨਵਰੀ ਨੂੰ ਦਿੱਤੇ ਆਪਣੇ ਹੁਕਮ 'ਚ ਕਿਹਾ ਕਿ ਅਡਾਨੀ ਪਾਵਰ ਮਹਾਰਾਸ਼ਟਰ ਲਿਮਟਿਡ ਨਾਲ ਸਬੰਧਤ ਇਸ ਮਾਮਲੇ 'ਚ ਕਸਟਮ ਕਮਿਸ਼ਨਰ (ਆਯਾਤ) ਦੀ ਇਕ ਪਟੀਸ਼ਨ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ। 

ਇਹ ਵੀ ਪੜ੍ਹੋ - ਮਾਲਦੀਵ ਨੂੰ ਲੱਗਾ ਇਕ ਹੋਰ ਝਟਕਾ: ਇਸ ਕੰਪਨੀ ਨੇ ਬਾਈਕਾਟ ਕਰ ਯਾਤਰਾ ਬੀਮਾ 'ਤੇ ਲਾਈ ਪਾਬੰਦੀ

ਉਸ ਦਾ ਫ਼ੈਸਲਾ ਆਉਣ ਤੱਕ 19 ਦਸੰਬਰ, 2023 ਦੇ ਉਸ ਦੇ ਹੁਕਮ 'ਤੇ ਰੋਕ ਲਗਾਈ ਜਾ ਰਹੀ ਹੈ। ਹਾਈ ਕੋਰਟ ਨੇ 19 ਦਸੰਬਰ ਨੂੰ ਕਿਹਾ ਸੀ ਕਿ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸਬੰਧ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਡੀ.ਆਰ.ਆਈ. ਨੂੰ ਜਾਂਚ ਕਰਨੀ ਚਾਹੀਦੀ ਹੈ। ਇਹ ਮਾਮਲਾ ਵੱਖ-ਵੱਖ ਬਿਜਲੀ ਉਤਪਾਦਨ ਕੰਪਨੀਆਂ ਦੁਆਰਾ ਆਯਾਤ ਦੇ ਵਧੇ ਬਿੱਲ ਪੇਸ਼ ਕਰਨ ਦੇ ਦੋਸ਼ਾਂ ਨਾਲ ਸਬੰਧਤ ਹੈ।  

ਇਹ ਵੀ ਪੜ੍ਹੋ - ਰੱਥ ਦੇ ਰੂਪ 'ਚ ਸਜਾਏ ਵਾਹਨ 'ਚ ਅਯੁੱਧਿਆ ਭੇਜੇ ਜਾਣਗੇ 200 ਕਿੱਲੋ ਲੱਡੂ, ਮਕਰ ਸੰਕ੍ਰਾਂਤੀ ਵੀ ਮਨਾਈ ਜਾਵੇਗੀ

ਹਾਈਕੋਰਟ ਨੇ ਪਿਛਲੇ ਹੁਕਮਾਂ ਵਿੱਚ ਕਿਹਾ ਸੀ ਕਿ ਏਜੰਸੀਆਂ ਅਡਾਨੀ ਗਰੁੱਪ ਅਤੇ ਐਸਾਰ ਗਰੁੱਪ ਨਾਲ ਜੁੜੀਆਂ ਬਿਜਲੀ ਪੈਦਾ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਇਨ੍ਹਾਂ ਦੋਸ਼ਾਂ ਦੀ ਸਾਵਧਾਨੀ ਨਾਲ ਅਤੇ ਤੇਜ਼ੀ ਨਾਲ ਜਾਂਚ ਕਰਨ। ਇਸ ਨਾਲ ਅਸਲ ਸਥਿਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਦੋਸ਼ੀ ਕੰਪਨੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਇਹ ਹੁਕਮ ਐਨਜੀਓ ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (ਸੀਪੀਆਈਐਲ) ਅਤੇ ਸਾਬਕਾ ਨੌਕਰਸ਼ਾਹ ਅਤੇ ਸਮਾਜਿਕ ਕਾਰਕੁਨ ਹਰਸ਼ ਮੰਡੇਰ ਦੁਆਰਾ ਦਾਇਰ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - IndiGo ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ! ਹੁਣ ਇਨ੍ਹਾਂ ਸੀਟਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ

ਬਿਲਾਂ ਨੂੰ ਵਧਾਉਣਾ ਕੰਪਨੀਆਂ ਦੁਆਰਾ ਆਪਣੇ ਖ਼ਰਚਿਆਂ ਨੂੰ ਵਧਾਉਣ ਅਤੇ ਟੈਕਸਾਂ ਜਾਂ ਕਸਟਮ ਡਿਊਟੀਆਂ ਤੋਂ ਬਚਣ ਸਮੇਤ ਵੱਖ-ਵੱਖ ਉਦੇਸ਼ਾਂ ਲਈ ਵਰਤਿਆ ਜਾਣ ਵਾਲਾ ਅਭਿਆਸ ਹੈ। ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਪਾਵਰ ਲਿਮਟਿਡ ਨੇ ਹਾਲ ਹੀ 'ਚ ਸੁਪਰੀਮ ਕੋਰਟ ਦੇ ਇਕ ਹੁਕਮ ਦੀ ਕਾਪੀ ਹਾਈ ਕੋਰਟ ਦੇ ਸਾਹਮਣੇ ਰੱਖਦਿਆਂ ਕਿਹਾ ਕਿ ਕਸਟਮ ਵਿਭਾਗ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਮੀਖਿਆ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਅਜੇ ਫ਼ੈਸਲਾ ਆਉਣਾ ਬਾਕੀ ਹੈ। ਸੁਪਰੀਮ ਕੋਰਟ ਨੇ 27 ਮਾਰਚ, 2023 ਨੂੰ ਅਡਾਨੀ ਪਾਵਰ ਮਹਾਰਾਸ਼ਟਰ ਲਿਮਟਿਡ ਖ਼ਿਲਾਫ਼ ਕਸਟਮ ਕਮਿਸ਼ਨਰ (ਆਯਾਤ) ਦੁਆਰਾ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News