ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਅਰਥਵਿਵਸਥਾ ਲਈ ਇਕ ਪ੍ਰੇਰਕ ਸ਼ਕਤੀ ਮੰਨਦੇ ਹਨ : PM ਮੋਦੀ
Saturday, Mar 04, 2023 - 12:25 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਅਰਥਵਿਵਸਥਾ ਲਈ ਪ੍ਰੇਰਕ ਸ਼ਕਤੀ ਮੰਨਦੇ ਹਨ। ਇਸ ਨਾਲ ਦੇਸ਼ ਨੂੰ 2047 ਤੱਕ ਵਿਕਸਿਤ ਦੇਸ਼ ਬਣਨ 'ਚ ਮਦਦ ਮਿਲੇਗੀ। ਮੋਦੀ ਨੇ ਬਜਟ ਤੋਂ ਬਾਅਦ ਬੁਨਿਆਦੀ ਢਾਂਚੇ ਅਤੇ ਨਿਵੇਸ਼ ਦੇ ਵਿਸ਼ੇ 'ਤੇ ਆਯੋਜਿਤ ਵੈਬੀਨਾਰ 'ਚ ਕਿਹਾ ਕਿ ਇਸ ਸਾਲ ਦਾ ਬਜਟ ਦੇਸ਼ 'ਚ ਬੁਨਿਆਦੀ ਢਾਂਚਾ ਖੇਤਰ ਦੇ ਵਿਕਾਸ ਨੂੰ ਨਵੀਂ ਊਰਜਾ ਪ੍ਰਦਾਨ ਕਰਦਾ ਹੈ।
ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਬਿਜ਼ਨੈੱਸ ਕਲਾਸ 'ਚ ਪਰੋਸੇ ਗਏ ਖਾਣੇ 'ਚ ਦਿਖਿਆ ਜਿਉਂਦਾ ਰੇਂਗਦਾ ਹੋਇਆ ਕੀੜਾ, ਵੀਡੀਓ ਵਾਇਰਲ
ਵਿਕਾਸ ਨੂੰ 'ਟਾਪ ਗੀਅਰ' 'ਚ ਲਿਜਾਣ ਦੀ ਲੋੜ
ਪੀ.ਐੱਮ. ਮੋਦੀ ਨੇ ਕਿਹਾ, 'ਅਸੀਂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਅਰਥਵਿਵਸਥਾ ਲਈ ਪ੍ਰੇਰਕ ਸ਼ਕਤੀ ਮੰਨਦੇ ਹਾਂ। ਭਾਰਤ ਇਸ ਮਾਰਗ 'ਤੇ ਚੱਲ ਕੇ 2047 ਤੱਕ ਇਕ ਵਿਕਸਿਤ ਰਾਸ਼ਟਰ ਬਣਨ ਦਾ ਟੀਚਾ ਹਾਸਲ ਕਰ ਲਵੇਗਾ। ਮੋਦੀ ਨੇ ਕਿਹਾ ਕਿ ਹੁਣ ਇਸ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਅਤੇ ਇਸ ਨੂੰ 'ਟਾਪ ਗੀਅਰ' 'ਚ ਲਿਜਾਣ ਦੀ ਲੋੜ ਹੈ ਅਤੇ ਇਸ 'ਚ 'ਪ੍ਰਧਾਨ ਮੰਤਰੀ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ' ਮਹੱਤਵਪੂਰਨ ਭੂਮਿਕਾ ਨਿਭਾਏਗਾ।
ਇਹ ਵੀ ਪੜ੍ਹੋ-ਫਿਸਲਣ ਤੋਂ ਬਾਅਦ ਅਰਬਪਤੀਆਂ ਦੀ ਸੂਚੀ 'ਚ ਅਡਾਨੀ ਦੀ ਲੰਬੀ ਛਲਾਂਗ, ਹੁਣ ਪਹੁੰਚੇ ਇਸ ਨੰਬਰ 'ਤੇ
ਉਨ੍ਹਾਂ ਨੇ ਕਿਹਾ ਕਿ ਸਰਕਾਰ ਸੜਕ, ਰੇਲਵੇ, ਬੰਦਰਗਾਹ ਅਤੇ ਹਵਾਈ ਅੱਡੇ ਵਰਗੇ ਸਾਰੇ ਖੇਤਰਾਂ 'ਚ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨ ਦੀ ਦਿਸ਼ਾ 'ਚ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕਾਰੋਬਾਰਾਂ 'ਚ ਵਿਚਾਲੇ ਮੁਕਾਬਲਾ ਵਧਾਉਣ ਅਤੇ 'ਲੋਜਿਸਟਿਕਸ' (ਮਾਲ ਦੀ ਢੁਆਈ ਅਤੇ ਸਪਲਾਈ ਪ੍ਰਬੰਧਨ) ਲਾਗਤ ਨੂੰ ਘੱਟ ਕਰਨ 'ਚ ਮਦਦ ਮਿਲੇਗੀ।
ਇਹ ਵੀ ਪੜ੍ਹੋ- ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੈੱਕ ਕਰੋ ਨਵੇਂ ਰੇਟ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।