Vistara 'ਤੇ DGCA ਦੀ ਕਾਰਵਾਈ, ਲਗਾਇਆ 10 ਲੱਖ ਦਾ ਜੁਰਮਾਨਾ...ਜਾਣੋ ਵਜ੍ਹਾ

Thursday, Jun 02, 2022 - 02:31 PM (IST)

Vistara 'ਤੇ DGCA ਦੀ ਕਾਰਵਾਈ, ਲਗਾਇਆ 10 ਲੱਖ ਦਾ ਜੁਰਮਾਨਾ...ਜਾਣੋ ਵਜ੍ਹਾ

ਨਵੀਂ ਦਿੱਲੀ : ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਇੰਦੌਰ ਹਵਾਈ ਅੱਡੇ 'ਤੇ ਸਹੀ ਢੰਗ ਨਾਲ ਸਿਖਲਾਈ ਨਾ ਪ੍ਰਾਪਤ ਕੀਤੇ ਹੋਏ ਪਾਇਲਟਾਂ ਨੂੰ ਵੀ ਜਹਾਜ਼ ਉਤਾਰਨ ਦੀ ਇਜਾਜ਼ਤ ਦੇਣ ਕਾਰਨ ਵਿਸਤਾਰਾ ਏਅਰਲਾਈਨ 'ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਵੀਰਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਸ ਉਡਾਣ ਦੇ ਪਹਿਲੇ ਅਧਿਕਾਰੀ ਵਜੋਂ ਤਾਇਨਾਤ ਪਾਇਲਟ ਨੇ ਇਕ ਸਿਮੂਲੇਟਰ ਦੀ ਲੋੜੀਂਦੀ ਸਿਖਲਾਈ ਪ੍ਰਾਪਤ ਕੀਤੇ ਬਿਨਾਂ ਹੀ ਜਹਾਜ਼ ਨੂੰ ਇੰਦੌਰ ਹਵਾਈ ਅੱਡੇ 'ਤੇ ਉਤਾਰਿਆ ਸੀ।

ਇਹ ਵੀ ਪੜ੍ਹੋ :  1 ਜੂਨ ਤੋਂ ਬਦਲਣਗੇ ਇਹ ਵੱਡੇ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

ਅਧਿਕਾਰੀ ਨੇ ਕਿਹਾ ਕਿ ਇਹ ਇੱਕ ਗੰਭੀਰ ਉਲੰਘਣਾ ਸੀ ਜਿਸ ਨਾਲ ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਜਾਨ ਖਤਰੇ ਵਿੱਚ ਪੈ ਸਕਦੀ ਸੀ।'' ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਇਸ ਮਾਮਲੇ ਵਿਚ ਵਿਸਤਾਰਾ ਏਅਰਲਾਈਨ ਨੂੰ ਦੋਸ਼ੀ ਮੰਨਦੇ ਹੋਏ ਉਸ 'ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਇਹ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਜਹਾਜ਼ ਨੇ ਕਿੱਥੋਂ ਉਡਾਣ ਭਰੀ ਅਤੇ ਇਹ ਘਟਨਾ ਕਦੋਂ ਵਾਪਰੀ।

ਇੱਕ ਫਲਾਈਟ ਦੇ ਪਹਿਲੇ ਅਧਿਕਾਰੀ ਵਜੋਂ ਤਾਇਨਾਤ ਇੱਕ ਪਾਇਲਟ ਨੂੰ ਪਹਿਲਾਂ ਸਿਮੂਲੇਟਰ ਵਿੱਚ ਇੱਕ ਜਹਾਜ਼ ਨੂੰ ਲੈਂਡ ਕਰਨ ਲਈ ਸਿਖਲਾਈ ਦਿੱਤੀ ਜਾਂਦੀ ਹੈ। ਉਦੋਂ ਹੀ ਉਹ ਯਾਤਰੀਆਂ ਸਮੇਤ ਜਹਾਜ਼ ਨੂੰ ਉਤਾਰਨ ਦੇ ਯੋਗ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਜਹਾਜ਼ ਦੇ ਕਪਤਾਨ ਨੂੰ ਵੀ ਸਿਮੂਲੇਟਰ ਦੀ ਸਿਖਲਾਈ ਲੈਣੀ ਪੈਂਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਪਤਾਨ ਤੋਂ ਇਲਾਵਾ ਵਿਸਤਾਰਾ ਦੀ ਇੰਦੌਰ ਫਲਾਈਟ ਦੇ ਪਹਿਲੇ ਅਧਿਕਾਰੀ ਨੇ ਵੀ ਸਿਮੂਲੇਟਰ ਦੀ ਸਿਖਲਾਈ ਨਹੀਂ ਲਈ ਸੀ। ਇਸ ਦੇ ਬਾਵਜੂਦ ਏਅਰਲਾਈਨ ਨੇ ਪਹਿਲੇ ਅਧਿਕਾਰੀ ਨੂੰ ਹਵਾਈ ਅੱਡੇ 'ਤੇ ਜਹਾਜ਼ ਨੂੰ ਲੈਂਡ ਕਰਨ ਦੀ ਇਜਾਜ਼ਤ ਦਿੱਤੀ।

ਇਹ ਵੀ ਪੜ੍ਹੋ : PM ਮੋਦੀ ਨੇ 10 ਕਰੋੜ ਤੋਂ ਵੱਧ ਕਿਸਾਨਾਂ ਲਈ ਜਾਰੀ ਕੀਤੇ 21 ਹਜ਼ਾਰ ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News