DGCA ਵਲੋਂ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ, ਲਾਇਆ ਸੀ ਇੰਨੇ ਲੱਖ ਦਾ ਜੁਰਮਾਨਾ
Wednesday, Nov 08, 2023 - 10:18 AM (IST)
ਨਵੀਂ ਦਿੱਲੀ (ਭਾਸ਼ਾ)– ਏਵੀਏਸ਼ਨ ਰੈਗੂਲੇਟਰੀ ਡੀ. ਜੀ. ਸੀ. ਏ. ਨੇ ਮੁਸਾਫਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨਾਲ ਜੁੜੇ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਰੈਗੂਲੇਟਰੀ ਨੇ ਪਿਛਲੇ ਸਾਲ ਮੁਸਾਫਰਾਂ ਨੂੰ ਬੋਰਡਿੰਗ ਤੋਂ ਵਾਂਝਾ ਕਰਨ ’ਤੇ ਸਿਵਲ ਹਵਾਬਾਜ਼ੀ ਲੋੜ (ਸੀ. ਏ. ਆਰ.) ਦੀਆਂ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਲਈ ਏਅਰ ਇੰਡੀਆ ’ਤੇ 10 ਲੱਖ ਰੁਪਏ ਦਾ ਜੁਰਮਾਨਾ ਲਾਇਆ ਸੀ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਦੀਵਾਲੀ ਤੋਂ ਪਹਿਲਾਂ ਇੰਨੇ ਰੁਪਏ ਹੋਇਆ ਸਸਤਾ
ਇਸ ਮਾਮਲੇ ਦੇ ਸਬੰਧ ਵਿੱਚ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀ. ਜੀ. ਸੀ. ਏ.) ਨੇ ਕਿਹਾ ਕਿ ਉਹ ਮਈ 2023 ਤੋਂ ਵੱਖ-ਵੱਖ ਪ੍ਰਮੁੱਖ ਹਵਾਈ ਅੱਡਿਆਂ ’ਤੇ ਅਨੁਸੂਚਿਤ ਘਰੇਲੂ ਏਅਰਲਾਈਨਾਂ ਦਾ ਨਿਰੀਖਣ ਕਰ ਰਿਹਾ ਹੈ। ਡੀ. ਜੀ. ਸੀ. ਏ. ਨੇ ਕਿਹਾ ਕਿ ਨਿਰੀਖਣ ਦੌਰਾਨ ਇਹ ਦੇਖਿਆ ਗਿਆ ਕਿ ਏਅਰ ਇੰਡੀਆ ਸਬੰਧਤ ਸੀ. ਏ. ਆਰ. ਵਿਵਸਥਾਵਾਂ ਦੀ ਪਾਲਣਾ ਨਹੀਂ ਕਰ ਰਿਹਾ ਸੀ। ਬਿਆਨ ਮੁਤਾਬਕ ਅਜਿਹੇ ਵਿਚ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਸੀ. ਏ. ਆਰ. ਦੀਆਂ ਵਿਵਸਥਾਵਾਂ ਦੀ ਪਾਲਣਾ ਨਾ ਕਰਨ ’ਤੇ ਜਵਾਬ ਮੰਗਿਆ ਗਿਆ ਹੈ। ਕਾਰਨ ਦੱਸੋ ਨੋਟਿਸ ਬਾਰੇ ਏਅਰ ਇੰਡੀਆ ਵਲੋਂ ਤੁਰੰਤ ਕੋਈ ਟਿੱਪਣੀ ਨਹੀਂ ਆਈ।
ਇਹ ਵੀ ਪੜ੍ਹੋ - ਭਾਰਤੀਆਂ ਨੂੰ ਸਵੇਰੇ ਉੱਠਣ ਸਾਰ ਲੱਗੇਗਾ ਝਟਕਾ, ਚਾਹ ਦੀ ਚੁਸਕੀ ਪੈ ਸਕਦੀ ਮਹਿੰਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8