ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ Diageo ਦੇ ਭਾਰਤੀ ਮੂਲ ਦੇ CEO ਇਵਾਨ ਮੈਨੁਅਲ ਦਾ ਹੋਇਆ ਦੇਹਾਂਤ

06/07/2023 12:53:33 PM

ਨਵੀਂ ਦਿੱਲੀ (ਭਾਸ਼ਾ) - ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ ਡਿਆਜੀਓ ਦੇ ਭਾਰਤੀ ਮੂਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਇਵਾਨ ਮੈਨੁਅਲ ਮੇਨੇਜ਼ੇਸ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਕੰਪਨੀ ਵਲੋਂ ਦਿੱਤੀ ਗਈ ਹੈ। ਸਿਹਤ ਠੀਕ ਨਾ ਹੋਣ ਕਾਰਨ ਮੇਨੇਜ਼ੇਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਪੁਣੇ ਵਿੱਚ ਜਨਮੇ ਮੇਨੇਜ਼ੇਸ ਦੇ ਪਿਤਾ ਮੈਨੂਅਲ ਮੇਨੇਜ਼ੇਸ ਭਾਰਤੀ ਰੇਲਵੇ ਬੋਰਡ ਦੇ ਚੇਅਰਮੈਨ ਸਨ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਯਾਤਰੀਆਂ ਨੂੰ ਝਟਕਾ, ਇਸ ਕਾਰਨ ਦੁੱਗਣਾ ਹੋਇਆ ਕਿਰਾਇਆ

ਸੂਤਰਾਂ ਅਨੁਸਾਰ 64 ਸਾਲਾ ਮੇਨੇਜੇਸ ਇਸ ਮਹੀਨੇ ਦੇ ਅੰਤ 'ਚ ਰਿਟਾਇਰ ਹੋਣ ਵਾਲੇ ਸਨ। ਉਨ੍ਹਾਂ ਨੂੰ ਢਿੱਡ ਦੇ ਅਲਸਰ ਅਤੇ ਹੋਰ ਪੇਚੀਦਗੀਆਂ ਦੇ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਲੰਡਨ ਵਿੱਚ ਹੋਈ ਉਹਨਾਂ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਡਿਆਜੀਓ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਕਿ ਮੇਨੇਜ਼ੇਸ ਦਾ ਇਲਾਜ ਚੱਲ ਰਿਹਾ ਹੈ ਅਤੇ ਸੀਈਓ-ਨਿਯੁਕਤ ਡੇਬਰਾ ਕਰੂਜ਼ ਅੰਤਰਿਮ ਆਧਾਰ 'ਤੇ ਜਲਦੀ ਸਿਖਰਲਾ ਅਹੁਦਾ ਸੰਭਾਲਣਗੇ।

ਇਹ ਵੀ ਪੜ੍ਹੋ : ਦਿੱਲੀ-ਸਾਨ ਫ੍ਰਾਂਸਿਸਕੋ ਏਅਰ ਇੰਡੀਆ ਦੀ ਉਡਾਣ ਦੇ ਇੰਜਣ 'ਚ ਆਈ ਖ਼ਰਾਬੀ, ਰੂਸ 'ਚ ਕੀਤੀ ਐਮਰਜੈਂਸੀ ਲੈਂਡਿੰਗ

ਡਿਏਜੀਓ ਨੇ ਇੱਕ ਬਿਆਨ ਵਿੱਚ ਕਿਹਾ: "ਵੀਕਐਂਡ ਵਿੱਚ ਸਾਨੂੰ ਪਤਾ ਲੱਗਾ ਕਿ ਅਲਸਰ ਦੀ ਸਰਜਰੀ ਅਤੇ ਕਈ ਹੋਰ ਪੇਚੀਦਗੀਆਂ ਤੋਂ ਬਾਅਦ ਇਵਾਨ ਦੀ ਹਾਲਤ ਖ਼ਰਾਬ ਹੋ ਗਈ ਸੀ।" ਮੇਨੇਜ਼ੇਸ ਨੇ ਦਿੱਲੀ ਦੇ ਵੱਕਾਰੀ ਸੇਂਟ ਸਟੀਫਨ ਕਾਲਜ ਅਤੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ-ਅਹਿਮਦਾਬਾਦ ਤੋਂ ਪੜ੍ਹਾਈ ਕੀਤੀ ਸੀ। ਗਿਨੀਜ਼ ਅਤੇ ਗ੍ਰੈਂਡ ਮੈਟਰੋਪੋਲੀਟਨ ਦੇ ਵਿਲੀਨ ਹੋਣ ਤੋਂ ਬਾਅਦ ਮੇਨੇਜ਼ੇਸ 1997 ਵਿੱਚ ਡਿਆਜੀਓ ਵਿੱਚ ਸ਼ਾਮਲ ਹੋਏ। ਉਹ ਜੁਲਾਈ 2012 ਵਿੱਚ ਕੰਪਨੀ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਜੁਲਾਈ 2013 ਵਿੱਚ ਮੁੱਖ ਕਾਰਜਕਾਰੀ ਅਧਿਕਾਰੀ ਬਣੇ।

ਇਹ ਵੀ ਪੜ੍ਹੋ : ਬੈਕਾਂ 'ਚ ਪਏ 48,263 ਕਰੋੜ ਰੁਪਏ, ਕੀ ਤੁਹਾਡੇ ਤਾਂ ਨਹੀਂ? RBI ਨੇ ਸ਼ੁਰੂ ਕੀਤੀ 100 ਦਿਨ 100 ਭੁਗਤਾਨ' ਮੁਹਿੰਮ

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

rajwinder kaur

This news is Content Editor rajwinder kaur