ਡੀਜ਼ਲ ''ਤੇ ਮਹਿੰਗਾਈ ਦੀ ਮਾਰ, ਪੈਟਰੋਲ ਦੀ ਕੀਮਤ ''ਚ ਕੋਈ ਬਦਲਾਅ ਨਹੀਂ

Saturday, Dec 28, 2019 - 10:33 AM (IST)

ਨਵੀਂ ਦਿੱਲੀ—ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ, ਜਦੋਂਕਿ ਡੀਜ਼ਲ ਦੀ ਕੀਮਤ 'ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ 'ਚ ਪੈਟਰੋਲ ਪ੍ਰਤੀ ਲੀਟਰ 74.74 ਰੁਪਏ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ 0.17 ਪੈਸੇ ਦੇ ਵਾਧੇ ਦੇ ਨਾਲ 67.41 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ 'ਚ ਡੀਜ਼ਲ ਦਾ ਭਾਅ ਪ੍ਰਤੀ ਲੀਟਰ 67.24 ਰੁਪਏ ਸੀ।
ਦੇਸ਼ ਦੇ ਹੋਰ ਹਿੱਸਿਆਂ 'ਚ ਤੇਲ ਦੀਆਂ ਕੀਮਤਾਂ 'ਤੇ ਗੌਰ ਕਰੀਏ ਤਾਂ ਸ਼ਨੀਵਾਰ ਨੂੰ ਮੁੰਬਈ 'ਚ ਪੈਟਰੋਲ 80.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 70.73 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਧਰ ਕੋਲਕਾਤਾ 'ਚ ਪੈਟਰੋਲ ਦੇ ਭਾਅ 77.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਧਰ ਕੋਲਕਾਤਾ 'ਚ ਪੈਟਰੋਲ ਦੇ ਭਾਅ 77.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦਾ ਭਾਅ 68.83 ਰੁਪਏ ਪ੍ਰਤੀ ਲੀਟਰ ਹੈ। ਦੱਖਣੀ ਸੂਬਾ ਤਾਮਿਲਨਾਡੂ ਦੀ ਗੱਲ ਕਰੀਏ ਤਾਂ ਚੇਨਈ 'ਚ ਪੈਟਰੋਲ ਸ਼ਨੀਵਾਰ ਨੂੰ 77.70 ਰੁਪਏ ਪ੍ਰਤੀ ਲੀਟਰ ਤਾਂ ਡੀਜ਼ਲ 71.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।


Aarti dhillon

Content Editor

Related News