ਡੀਜ਼ਲ ਕੀਮਤਾਂ 'ਚ ਹੁਣ ਤੱਕ 2.13 ਰੁਪਏ ਦੀ ਕਟੌਤੀ, ਜਾਣੋ ਪੰਜਾਬ 'ਚ ਭਾਅ

Monday, Sep 21, 2020 - 08:55 AM (IST)

ਡੀਜ਼ਲ ਕੀਮਤਾਂ 'ਚ ਹੁਣ ਤੱਕ 2.13 ਰੁਪਏ ਦੀ ਕਟੌਤੀ, ਜਾਣੋ ਪੰਜਾਬ 'ਚ ਭਾਅ

ਨਵੀਂ ਦਿੱਲੀ : ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਡੀਜ਼ਲ ਕੀਮਤਾਂ ਵਿਚ 14 ਤੋਂ 15 ਪੈਸੇ ਦੀ ਕਟੌਤੀ ਕੀਤੀ ਹੈ, ਜਦੋਂ ਕਿ ਪੈਟਰੋਲ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 

ਇਸ ਤੋਂ ਪਹਿਲਾਂ ਐਤਵਾਰ ਨੂੰ ਮਹਾਨਗਰਾਂ ਵਿਚ ਡੀਜ਼ਲ ਵਿਚ 23 ਤੋਂ 25 ਪੈਸੇ ਤੱਕ ਦੀ ਕਟੌਤੀ ਕੀਤੀ ਗਈ ਸੀ। ਡੀਜ਼ਲ ਕੀਮਤਾਂ ਵਿਚ 3 ਸਤੰਬਰ ਤੋਂ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ ਇਹ 2.13 ਰੁਪਏ ਪ੍ਰਤੀ ਲਿਟਰ ਸਸਤਾ ਹੋ ਚੁੱਕਾ ਹੈ। ਦਿੱਲੀ ਵਿਚ ਸੋਮਵਾਰ ਨੂੰ ਡੀਜ਼ਲ 15 ਪੈਸੇ ਘੱਟ ਕੇ 71.43 ਰੁਪਏ ਪ੍ਰਤੀ ਲਿਟਰ 'ਤੇ ਆ ਗਿਆ, ਜਦੋਂ ਕਿ ਪੈਟਰੋਲ ਦੀ ਕੀਮਤ 81.14 ਰੁਪਏ ਪ੍ਰਤੀ ਲਿਟਰ 'ਤੇ ਸਥਿਰ ਰਹੀ।

ਪੰਜਾਬ 'ਚ ਕੀਮਤਾਂ-
ਜਲੰਧਰ 'ਚ ਅੱਜ ਡੀਜ਼ਲ ਦੀ ਕੀਮਤ 73 ਰੁਪਏ 04 ਪੈਸੇ ਪ੍ਰਤੀ ਲਿਟਰ ਹੋ ਗਈ, ਜਦੋਂ ਕਿ ਪੈਟਰੋਲ ਦੀ ਕੀਮਤ 82 ਰੁਪਏ 26 ਪੈਸੇ ਰਹੀ। ਇੰਡੀਅਨ ਆਇਲ ਦੀ ਸਾਈਟ ਮੁਤਾਬਕ, ਅੰਮ੍ਰਿਤਸਰ ਸ਼ਹਿਰ 'ਚ ਪੈਟਰੋਲ ਦੀ ਕੀਮਤ 82 ਰੁਪਏ 88 ਪੈਸੇ ਅਤੇ ਡੀਜ਼ਲ ਦੀ 73 ਰੁਪਏ 61 ਪੈਸੇ ਹੈ। 

ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 82 ਰੁਪਏ 82 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 73 ਰੁਪਏ 54 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ 'ਚ ਪੈਟਰੋਲ ਦੀ ਕੀਮਤ 82 ਰੁਪਏ 70 ਪੈਸੇ ਅਤੇ ਡੀਜ਼ਲ ਦੀ ਕੀਮਤ 73 ਰੁਪਏ 43 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ 'ਚ ਪੈਟਰੋਲ ਦੀ ਕੀਮਤ 83 ਰੁਪਏ 18 ਪੈਸੇ ਅਤੇ ਡੀਜ਼ਲ ਦੀ 73 ਰੁਪਏ 87 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਉੱਥੇ ਹੀ, ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 78.06 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ, ਜਦੋਂ ਕਿ ਡੀਜ਼ਲ ਦੀ ਕੀਮਤ 71.11 ਰੁਪਏ ਪ੍ਰਤੀ ਲਿਟਰ ਹੋ ਗਈ ਹੈ।


author

Sanjeev

Content Editor

Related News