ਡਿਜੀਟਲ ਨਿੱਜੀ ਡਾਟਾ ਸੁਰੱਖਿਆ ਬਿੱਲ ਬਣਿਆ ਐਕਟ, ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

Sunday, Aug 13, 2023 - 04:08 PM (IST)

ਡਿਜੀਟਲ ਨਿੱਜੀ ਡਾਟਾ ਸੁਰੱਖਿਆ ਬਿੱਲ ਬਣਿਆ ਐਕਟ, ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

ਨਵੀਂ ਦਿੱਲੀ (ਭਾਸ਼ਾ) – ਸੰਸਦ ਦੇ ਦੋਹਾਂ ਸਦਨਾਂ ’ਚ ਇਸੇ ਹਫਤੇ ਪਾਸ ਡਿਜੀਟਲ ਨਿੱਜੀ ਡਾਟਾ ਸੁਰੱਖਿਆ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਹੈ। ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਡਿਜੀਟਲ ਨਿੱਜੀ ਡਾਟਾ ਸੁਰੱਖਿਆ (ਡੀ. ਪੀ. ਡੀ. ਪੀ.) ਕਾਨੂੰਨ ਦੇ ਤਹਿਤ ਭਾਰਤੀ ਨਾਗਰਿਕਾਂ ਦੇ ਨਿੱਜੀ ਡਿਜੀਟਲ ਡਾਟਾ ਦੀ ਦੁਰਵਰਤੋਂ ਜਾਂ ਉਸ ਦੀ ਰੱਖਿਆ ਨਾ ਕਰ ਸਕਣ ’ਤੇ ਜ਼ਿੰਮੇਵਾਰ ਇਕਾਈ ’ਤੇ 250 ਕਰੋੜ ਰੁਪਏ ਤੱਕ ਦੇ ਜੁਰਮਾਨੇ ਦਾ ਪ੍ਰਸਤਾਵ ਹੈ। ਯੂਜ਼ਰਸ ਦੇ ਡਾਟਾ ਦਾ ਇਸਤੇਮਾਲ ਕਰ ਰਹੀਆਂ ਕੰਪਨੀਆਂ ਨੂੰ ਉਸ ਦੇ ਨਿੱਜੀ ਡਾਟਾ ਦੀ ਸੁਰੱਖਿਆ ਕਰਨੀ ਹੋਵੇਗੀ ਅਤੇ ਨਿੱਜੀ ਡਾਟਾ ਦੀ ਉਲੰਘਣਾ ਦੇ ਮਾਮਲੇ ਦੀ ਸੂਚਨਾ ਡਾਟਾ ਸੁਰੱਖਿਆ ਬੋਰਡ (ਡੀ. ਪੀ. ੂਬੀ.) ਅਤੇ ਯੂਜ਼ਰਸ ਨੂੰ ਦੇਣੀ ਹੋਵੇਗੀ।

ਇਹ ਵੀ ਪੜ੍ਹੋ : ਸੁਤੰਤਰਤਾ ਦਿਵਸ ਮੌਕੇ ਵਿਭਾਗ ਚੌਕਸ, ਦਿੱਲੀ ਹਵਾਈ ਅੱਡੇ 'ਤੇ ਇਨ੍ਹਾਂ ਉਡਾਣਾਂ ਦੇ ਸੰਚਾਲਨ 'ਤੇ ਹੋਵੇਗੀ ਪਾਬੰਦੀ

ਵੈਸ਼ਣਵ ਨੇ ਸੋਸ਼ਲ ਮੀਡੀਆ ਮੰਚ ਐਕਸ (ਪਹਿਲਾਂ ਟਵਿਟਰ) ਅਤੇ ਸਵਦੇਸ਼ੀ ਐਪ ਕੂ ’ਤੇ ਲਿਖਿਆ ਕਿ ਡੀ. ਪੀ. ਡੀ. ਪੀ. ਬਿੱਲ ਹੁਣ ਐਕਟ ਬਣ ਗਿਆ ਹੈ। ਮਾਣਯੋਗ ਰਾਸ਼ਟਰਪਤੀ ਦੀ ਮਨਜ਼ੂਰੀ ਮਿਲੀ। ਰਾਜ ਸਭਾ ਨੇ 9 ਅਗਸਤ ਨੂੰ ਡੀ. ਪੀ. ਡੀ. ਪੀ. ਬਿੱਲ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ’ਚ ਨਿੱਜੀ ਡਾਟਾ ਦੀ ਕੁਲੈਕਸ਼ਨ ਅਤੇ ਵਰਤੋਂ ਲੈ ਕੇ ਕਈ ਵਿਵਸਥਾਵਾਂ ਪੇਸ਼ ਕੀਤੀਆਂ ਗਈਆਂ ਸਨ। ਡੀ. ਪੀ. ਡੀ. ਪੀ. ਕਾਨੂੰਨ ਮੁਤਾਬਕ ਬੱਚਿਆਂ ਦੇ ਡਾਟਾ ਦੀ ਵਰਤੋਂ ਉਸ ਦੀ ਸੁਰੱਖਿਆ ਦੀ ਮਨਜ਼ੂਰੀ ਤੋਂ ਬਾਅਦ ਹੀ ਕੀਤਾ ਜਾ ਸਕੇਗਾ। ਇਸ ਬਿੱਲ ਨੂੰ ਲੋਕ ਸਭਾ ’ਚ ਸੱਤ ਅਗਸਤ ਨੂੰ ਮਨਜ਼ੂਰੀ ਮਿਲੀ ਸੀ। ਸੂਚਨਾ ਤਕਨਾਲੋਜੀ ਮੰਤਰੀ ਵੈਸ਼ਣਵ ਨੇ ਇਸ ਹਫਤੇ ਕਿਹਾ ਸੀ ਕਿ ਸਰਕਾਰ ਨੂੰ ਉਮੀਦ ਹੈ ਕਿ ਇਸ ਐਕਟ ਨੂੰ 10 ਮਹੀਨੇ ਦੇ ਅੰਦਰ ਲਾਗੂ ਕਰ ਦਿੱਤਾ ਜਾਏਗਾ।

ਇਹ ਵੀ ਪੜ੍ਹੋ : UPI ਨਾਲ ਜੁੜੇ ਨਿਯਮ ਬਦਲੇ, ਲੈਣ-ਦੇਣ ਦੀ ਸੀਮਾ ਵਧੀ, ਜਲਦ ਮਿਲੇਗੀ ਆਫਲਾਈਨ ਪੇਮੈਂਟ ਦੀ ਸਹੂਲਤ

ਇਹ ਵੀ ਪੜ੍ਹੋ : ਕਰਜ਼ਾ ਲੈਣ ਵਾਲਿਆਂ ਲਈ ਝਟਕਾ, ਜਨਤਕ ਖੇਤਰ ਦੇ ਕਈ ਬੈਂਕਾਂ ਨੇ ਵਧਾਈਆਂ ਵਿਆਜ ਦਰਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harinder Kaur

Content Editor

Related News