ਦਵਾਈ ਕੰਪਨੀ Alchem ’ਚ 1000 ਕਰੋੜ ਦੀ ਹੇਰਾਫੇਰੀ ਦਾ ਖੁਲਾਸਾ, ਲੱਗ ਸਕਦੈ ਭਾਰੀ ਜੁਰਮਾਨਾ
Tuesday, Feb 27, 2024 - 12:28 PM (IST)
ਨਵੀਂ ਦਿੱਲੀ - ਦਵਾਈ ਬਣਾਉਣ ਵਾਲੀ ਕੰਪਨੀ ਅਲਕੇਮ ਲੈਬਾਰਟਰੀਜ਼ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਇਨਕਮ ਟੈਕਸ ਵਿਭਾਗ ਦੀ ਜਾਂਚ ’ਚ ਕੰਪਨੀ ’ਚ ਵੱਡੀ ਟੈਕਸ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਰਿਪੋਰਟ ’ਚ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਗਿਆ ਹੈ। ਪਿਛਲੇ ਸਾਲ ਸਤੰਬਰ ’ਚ ਇਨਕਮ ਟੈਕਸ ਵਿਭਾਗ ਨੇ ਅਲਕੇਮ ਲੈਬਾਰਟਰੀਜ਼ ਦੇ ਆਫਿਸ ਅਤੇ ਕੰਪਲੈਕਸਾਂ ’ਤੇ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਵਿਭਾਗ ਨੇ ਕਈ ਮਹੀਨਿਆਂ ਤੱਕ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ।
ਇਹ ਵੀ ਪੜ੍ਹੋ : WTO ਦੀਆਂ ਨੀਤੀਆਂ ਪੰਜਾਬ ਤੇ ਦੇਸ਼ ਨੂੰ ਕਰ ਦੇਣਗੀਆਂ ਬਰਬਾਦ, ਦੇਸ਼ ਦੇ ਕਿਸਾਨਾਂ ’ਤੇ ਤਸ਼ੱਦਦ ਕਰ ਰਹੇ ਪ੍ਰਧਾਨ ਮੰਤਰੀ
ਇਸ ਦੌਰਾਨ ਅਧਿਕਾਰੀਆਂ ਦੇ ਬਿਆਨ ਦਰਜ ਕੀਤੇ ਗਏ ਅਤੇ ਬੈਲੇਂਸ ਸ਼ੀਟ ਨੂੰ ਖੰਗਾਲਿਆ ਗਿਆ। ਇਸ ’ਚ ਪਤਾ ਲੱਗਾ ਕਿ ਕੰਪਨੀ ਨੇ ਬੋਗਸ ਕਲੇਮ ਕਰ ਕੇ ਅਰਬਾਂ ਰੁਪਏ ਦੀ ਟੈਕਸ ਚੋਰੀ ਕੀਤੀ। ਇਸ ਨਾਲ ਕੰਪਨੀ ਦੇ ਸ਼ੇਅਰਾਂ ’ਚ ਅੱਜ ਬਾਰੀ ਗਿਰਾਵਟ ਦੇਣ ਨੂੰ ਮਿਲ ਰਹੀ ਹੈ। ਸੂਤਰਾਂ ਮੁਤਾਬਿਕ ਕੰਪਨੀ ਨੇ ਬੋਗਸ ਕਲੇਮ ਕਰ ਕੇ 1000 ਕਰੋੜ ਰੁਪਏ ਤੋਂ ਜ਼ਿਆਦਾ ਟੈਕਸ ਚੋਰੀ ਕੀਤੀ।
ਇਹ ਵੀ ਪੜ੍ਹੋ : Big Breaking : ਮੂਸੇਵਾਲਾ ਵਾਂਗ ਘੇਰ ਕੇ ਭੁੰਨਿਆ ਹਰਿਆਣਾ ਦਾ ਸਾਬਕਾ MLA, ਲਾਰੈਂਸ ਦਾ ਆ ਰਿਹੈ ਨਾਂ(Video)
ਦੇਣਾ ਪੈ ਸਕਦੈ ਭਾਰੀ ਜੁਰਮਾਨਾ
ਜਾਂਚ ’ਚ ਇਹ ਵੀ ਸਾਹਮਣੇ ਆਇਆ ਕਿ ਅਲਕੇਮ ਲੈਬਸ ਡਾਕਟਰਾਂ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਪੈਸੇ ਦੇ ਕੇ ਉਨ੍ਹਾਂ ਨੂੰ ਪ੍ਰਿਸਕ੍ਰਿਪਸ਼ਨ ’ਚ ਆਪਣੀ ਦਵਾਈ ਲਿਖਣ ਲਈ ਕਹਿੰਦੀ ਸੀ। ਇਸ ਦੌਰਾਨ ਕੰਪਨੀ ਨੇ ਡਾਕਟਰਾਂ ਨੂੰ ਸੈਂਕੜੇ ਕਰੋੜ ਰੁਪਏ ਦਾ ਭੁਗਤਾਨ ਕੀਤਾ। ਸੂਤਰਾਂ ਮੁਤਾਬਿਕ ਅਲਕੇਮ ਲੈਬਸ ਨੂੰ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ। ਇਸ ਦੌਰਾਨ ਕੰਪਨੀ ਦੇ ਸ਼ੇਅਰਾਂ ’ਚ ਅੱਜ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੁਪਹਿਰ ਬਾਅਦ 12.30 ਵਜੇ ਕੰਪਨੀ ਦਾ ਸ਼ੇਅਰ 6.28 ਫੀਸਦੀ ਗਿਰਾਵਟ ਨਾਲ 5079.15 ਰੁਪਏ ’ਤੇ ਟਰੇਡ ਕਰ ਰਿਹਾ ਸੀ। ਇਸ ਦਾ 52 ਹਫਤਿਆਂ ਦਾ ਉੱਚ ਪੱਧਰ 5,519.10 ਰੁਪਏ ਹੈ।
ਕੰਪਨੀ ਨੇ ਟੈਕਸ ਚੋਰੀ ਦੋਸ਼ ਦਾ ਕੀਤਾ ਖੰਡਨ
ਇਸ ਪੂਰੇ ਮਾਮਲੇ ’ਤੇ ਕੰਪਨੀ ਦਾ ਬਿਆਨ ਆ ਚੁੱਕਾ ਹੈ। ਕੰਪਨੀ ਨੇ ਐਕਸਚੇਂਜ ਨੂੰ ਜਾਰੀ ਜਾਣਕਾਰੀ ’ਚ ਦੱਸਿਆ ਕਿ ਕੋਈ ਟੈਕਸ ਚੋਰੀ ਨਹੀਂ ਕੀਤੀ ਹੈ। ਸਤੰਬਰ 2023 ’ਚ ਇਨਕਮ ਟੈਕਸ ਡਿਪਾਰਟਮੈਂਟ ਨੇ ਸਰਵੇ ਕੀਤਾ ਸੀ। ਆਈ. ਟੀ. ਵਿਭਾਗ ਦੇ ਸਵਾਲਾਂ ਦਾ ਜਵਾਬ ਦੇ ਦਿੱਤਾ ਸੀ। ਤੁਹਾਨੂੰ ਦੱਸ ਦਈਏ ਕਿ ਬੀਤੇ ਹਫਤੇ ਕੰਪਨੀ ਨੇ 35 ਰੁਪਏ ਪ੍ਰਤੀ ਸ਼ੇਅਰ ਦਾ ਲਾਭਅੰਸ਼ ਦਿੱਤਾ ਸੀ।
ਇਹ ਵੀ ਪੜ੍ਹੋ : ਸ਼ੁੱਭਕਰਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਨੌਕਰੀ ਦੇ ਨਾਲ ਦਿੱਤਾ 1 ਕਰੋੜ ਦਾ ਆਫ਼ਰ, ਕਿਸਾਨਾਂ ਨੇ ਠੁਕਰਾਇਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8