RBI ਗਵਰਨਰ ਸ਼ਕਤੀਕਾਂਤ ਨੇ ਬੈਂਕਾਂ ਦੇ ਨਿੱਜੀਕਰਨ ''ਤੇ ਵੱਡਾ ਬਿਆਨ ਦਿੱਤਾ

03/25/2021 4:55:00 PM

ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਕਿਹਾ ਕਿ ਆਰ. ਬੀ. ਆਈ. ਕੇਂਦਰ ਨਾਲ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ 'ਤੇ ਚਰਚਾ ਕਰ ਰਿਹਾ ਹੈ ਅਤੇ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਸਿਹਤਮੰਦ ਬੈਂਕਿੰਗ ਖੇਤਰ ਦੀ ਵਕਾਲਤ ਕੀਤੀ। 

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਸਰਕਾਰੀ ਬੈਂਕਾਂ ਦੇ ਉਨ੍ਹਾਂ ਸਾਰੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਏਗੀ ਜਿਨ੍ਹਾਂ ਦਾ ਨਿੱਜੀਕਰਨ ਹੋਣ ਦੀ ਸੰਭਾਵਨਾ ਹੈ। ਸਰਕਾਰ ਐੱਨ. ਪੀ. ਏ. ਯਾਨੀ ਡੁੱਬੇ ਕਰਜ਼ ਨਾਲ ਜੂਝ ਰਹੇ ਬੈਕਿੰਗ ਸੈਕਟਰ ਨੂੰ ਸੁਧਾਰਨ 'ਤੇ ਕੰਮ ਕਰ ਰਹੀ ਹੈ, ਜੋ ਮਹਾਮਾਰੀ ਦੇ ਮੱਦੇਨਜ਼ਰ ਹੋਰ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਖ਼ੁਸ਼ਖ਼ਬਰੀ! ਕੱਚੇ ਤੇਲ 'ਚ ਭਾਰੀ ਗਿਰਾਵਟ, ਪੈਟਰੋਲ, ਡੀਜ਼ਲ ਦੀ ਕੀਮਤ ਘਟੀ

ਗੌਰਤਲਬ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਕ ਫਰਵਰੀ ਨੂੰ 2021-22 ਦਾ ਬਜਟ ਪੇਸ਼ ਕਰਦੇ ਹੋਏ ਜਨਤਕ ਖੇਤਰ ਦੇ ਦੋ ਬੈਂਕਾਂ ਅਤੇ ਇਕ ਜਨਰਲ ਬੀਮਾ ਕੰਪਨੀ ਦੇ ਨਿੱਜੀਕਰਨ ਦਾ ਪ੍ਰਸਤਾਵ ਕੀਤਾ ਸੀ।

ਇਹ ਵੀ ਪੜ੍ਹੋ- 31 ਮਾਰਚ ਤੱਕ ਪੈਨ-ਆਧਾਰ ਲਿੰਕ ਨਾ ਕਰਨਾ ਪਵੇਗਾ ਮਹਿੰਗਾ, IT ਕਾਨੂੰਨ 'ਚ ਨਵੀਂ ਧਾਰਾ ਜੁੜੀ

ਰਿਜ਼ਰਵ ਬੈਂਕ ਗਵਰਨਰ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ 2021-22 ਵਿਚ 10.5 ਫ਼ੀਸਦੀ ਆਰਥਿਕ ਵਾਧਾ ਦਰ ਦਾ ਅਨੁਮਾਨ ਹੈ ਅਤੇ ਇਸ ਨੂੰ ਘਟਾਉਣ ਦੀ ਜ਼ਰੂਰਤ ਨਹੀਂ ਲੱਗਦੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਰ. ਟੀ. ਜੀ. ਐੱਸ. ਅਤੇ ਐੱਨ. ਈ. ਐੱਫ. ਟੀ. ਦੀ ਸੁਵਿਧਾ ਹੁਣ 24 ਘੰਟੇ ਉਪਲਬਧ ਹੈ। ਆਰ. ਟੀ. ਜੀ. ਐੱਸ. ਵਿਚ ਵੱਖ-ਵੱਖ ਮੁਦਰਾਵਾਂ ਵਿਚ ਲੈਣ-ਦੇਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਆਰ. ਟੀ. ਜੀ. ਐੱਸ. ਦਾ ਭਾਰਤ ਤੋਂ ਬਾਹਰ ਦਾਇਰਾ ਵਧਾਉਣ 'ਤੇ ਵੀ ਵਿਚਾਰ ਕਰਨ ਦੀ ਜ਼ਰੂਰਤ ਹੈ। ਕ੍ਰਿਪਟੋਕਰੰਸੀ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਜੁੜੀਆਂ ਚਿੰਤਾਵਾਂ ਦੇ ਸਬੰਧ ਵਿਚ ਸਰਕਾਰ ਨੂੰ ਜਾਣੂ ਕਰਾਇਆ ਹੈ, ਇਸ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸਰਕਾਰ ਨੇ ਕੋਰੋਨਾ ਦੇ ਪ੍ਰਕੋਪ ਕਾਰਨ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਵਧਾਈ

► ਬੈਂਕਾਂ ਦੇ ਪ੍ਰਸਤਾਵਿਤ ਨਿੱਜੀਕਰਨ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


Sanjeev

Content Editor

Related News