ਦੀਵਾਲੀ ਤੋਂ ਪਹਿਲਾਂ ਕੇਂਦਰੀ ਕੈਬਨਿਟ ਨੇ ਰੇਲਵੇ ਕਰਮਚਾਰੀਆਂ ਨੂੰ ਦਿੱਤਾ ਤੋਹਫ਼ਾ, ਮਿਲੇਗਾ 78 ਦਿਨ ਦਾ ਬੋਨਸ
Wednesday, Oct 12, 2022 - 05:05 PM (IST)
ਬਿਜਨੈੱਸ ਡੈਸਕ- ਦੀਵਾਲੀ ਤੋਂ ਪਹਿਲਾਂ ਕੈਬਨਿਟ ਨੇ ਰੇਲਵੇ ਕਰਮਚਾਰੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ ਸਰਕਾਰ ਨੇ ਰੇਲਵੇ ਕਰਮਚਾਰੀਆਂ ਨੂੰ 78 ਦਿਨ ਦਾ ਬੋਨਸ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਇਹ ਫ਼ੈਸਲਾ ਕੀਤਾ ਹੈ ਕਿ 11 ਲੱਖ 27 ਹਜ਼ਾਰ ਕਰਮਚਾਰੀਆਂ ਨੂੰ 1 ਲੱਖ 8 ਹਜ਼ਾਰ 32 ਕਰੋੜ ਦਾ 78 ਦਿਨ ਦਾ ਪਰਫਾਰਮੈਂਸ ਲਿੰਕ ਬੋਨਸ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- TCS ਨੇ ਮੂਨਲਾਈਟਿੰਗ ਲਈ ਕਰਮਚਾਰੀਆਂ ਨੂੰ ਦਿੱਤੀ ਚਿਤਾਵਨੀ, ਹਫਤੇ ’ਚ 3 ਦਿਨ ਆਫਿਸ ਆਉਣ ਲਈ ਵੀ ਕਿਹਾ
ਕੈਬਨਿਟ ਦੀ ਬੈਠਕ ਤੋਂ ਬਾਅਦ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਦੇ 11.27 ਲੱਖ ਕਰਮਚਾਰੀਆਂ ਨੂੰ 1,832 ਕਰੋੜ ਰੁਪਏ ਦਾ ਪ੍ਰੋਡਕਿਟਵਿਟੀ ਲਿੰਕਡ ਬੋਨਸ ਦਿੱਤਾ ਜਾਵੇਗਾ। ਇਸ ਦੀ ਅਧਿਕਤਮ ਸੀਮਾ 17,951 ਰੁਪਏ ਹੋਵੇਗੀ।
ਇਹ ਵੀ ਪੜ੍ਹੋ- IMF ਨੇ ਘਟਾਇਆ ਭਾਰਤ ਦਾ GDP ਗ੍ਰੋਥ ਅਨੁਮਾਨ, ਫਿਰ ਵੀ ਬਣਿਆ ਰਹੇਗਾ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਦੇਸ਼
ਇਸ ਤੋਂ ਇਲਾਵਾ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਪੂਰਬ ਉੱਤਰ ਖੇਤਰ ਲਈ ਪ੍ਰਧਾਨ ਮੰਤਰੀ ਵਿਕਾਸ ਪਹਿਲ (ਪੀ.ਐੱਸ-ਡਿਵਾਈਨ) ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। 2022-23 ਤੋਂ 2025-26 ਤੱਕ 15 ਵੇਂ ਵਿੱਤੀ ਕਮਿਸ਼ਨ ਦੇ ਬਾਕੀ ਦੇ ਚਾਰ ਸਾਲਾਂ ਦੇ ਲਈ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।