ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਵੱਧ ਕੇ ਇਸ ਪੱਧਰ ''ਤੇ ਬੰਦ
Wednesday, Aug 05, 2020 - 04:16 PM (IST)
ਮੁੰਬਈ— ਵਿਦੇਸ਼ੀ ਬਾਜ਼ਾਰ 'ਚ ਅਮਰੀਕੀ ਕਰੰਸੀ ਦੇ ਕਮਜ਼ੋਰ ਪੈਣ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ਤੋਂ ਮਿਲੇ ਹਾਂ-ਪੱਖੀ ਸੰਕੇਤਾਂ ਨਾਲ ਬੁੱਧਵਾਰ ਨੂੰ ਭਾਰਤੀ ਕਰੰਸੀ 'ਚ ਤੇਜੀ ਰਹੀ।
ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਵੱਧ ਕੇ 74.94 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਕਾਰੋਬਾਰ ਦੇ ਸ਼ੁਰੂ 'ਚ ਰੁਪਿਆ 74.93 ਰੁਪਏ ਪ੍ਰਤੀ ਡਾਲਰ 'ਤੇ ਖੁੱਲ੍ਹਾ ਸੀ।
ਇਸ ਤੋਂ ਬਾਅਦ ਇਹ ਕਾਰੋਬਾਰ ਦੌਰਾਨ 74.83 ਰੁਪਏ ਪ੍ਰਤੀ ਡਾਲਰ ਤੋਂ ਲੈ ਕੇ 74.95 ਰੁਪਏ ਪ੍ਰਤੀ ਡਾਲਰ ਦੇ ਦਾਇਰੇ 'ਚ ਰਹੀ। ਕਾਰੋਬਾਰ ਦੀ ਸਮਾਪਤੀ 'ਤੇ ਇਹ ਅਖੀਰ ਪਿਛਲੇ ਦਿਨ ਦੇ ਬੰਦ ਮੁੱਲ ਦੇ ਮੁਕਾਲੇ 10 ਪੈਸੇ ਦੀ ਮਜਬੂਤੀ ਨਾਲ 74.94 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਮੰਗਲਵਾਰ ਨੂੰ ਰੁਪਿਆ 75.04 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਵਿਦੇਸ਼ੀ ਕਰੰਸੀ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਸ਼ੇਅਰ ਬਾਜ਼ਾਰਾਂ ਤੋਂ ਮਿਲੇ ਸਕਾਰਾਤਮਕ ਰੁਖ਼ ਅਤੇ ਅਮਰੀਕੀ ਕਰੰਸੀ ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਕਮਜ਼ੋਰ ਰਹਿਣ ਨਾਲ ਰੁਪਏ ਨੂੰ ਸਮਰਥਨ ਮਿਲਿਆ।