ਘਰੇਲੂ ਉਡਾਣਾਂ ਦੀ ਗਿਣਤੀ ਡੇਢ ਹਜ਼ਾਰ ਦੇ ਨੇੜੇ ਪਹੁੰਚੀ

9/19/2020 3:21:35 PM

ਨਵੀਂ ਦਿੱਲੀ— ਸਰਕਾਰ ਵੱਲੋਂ ਹਾਲ ਹੀ 'ਚ ਘਰੇਲੂ ਉਡਾਣਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਡੇਢ ਹਜ਼ਾਰ ਦੇ ਨੇੜੇ ਪਹੁੰਚ ਗਈ।

ਸ਼ੁੱਕਰਵਾਰ ਨੂੰ ਹਵਾਈ ਮੁਸਾਫ਼ਰਾਂ ਦੀ ਗਿਣਤੀ 1.4 ਲੱਖ ਤੋਂ ਜ਼ਿਆਦਾ ਰਹੀ। ਅੰਕੜਿਆਂ ਮੁਤਾਬਕ, 18 ਸਤੰਬਰ ਨੂੰ 1,468 ਯਾਤਰੀ ਉਡਾਣਾਂ ਰਵਾਨਾ ਹੋਈਆਂ, ਜਿਨ੍ਹਾਂ 'ਚ 1,40,122 ਯਾਤਰੀਆਂ ਨੇ ਸਫ਼ਰ ਕੀਤਾ।

ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਕ ਟਵੀਟ 'ਚ ਇਹ ਅੰਕੜੇ ਸਾਂਝੇ ਕਰਦੇ ਹੋਏ ਲਿਖਿਆ ਭਾਰਤੀ ਹਵਾਬਾਜ਼ੀ ਖੇਤਰ ਲਗਾਤਾਰ ਉਚਾਈਆਂ ਵੱਲ ਵੱਧ ਰਿਹਾ ਹੈ।
ਕੋਵਿਡ-19 ਮਹਾਮਾਰੀ ਕਾਰਨ ਸਰਕਾਰ ਨੇ 25 ਮਾਰਚ ਤੋਂ ਦੇਸ਼ 'ਚ ਸਾਰੇ ਤਰ੍ਹਾਂ ਦੀਆਂ ਸ਼ਡਿਊਲ ਉਡਾਣਾਂ 'ਤੇ ਪਾਬੰਦੀ ਲਾ ਦਿੱਤੀ ਸੀ। ਪਿਛਲੇ 25 ਮਈ ਤੋਂ ਇਕ-ਤਿਹਾਈ ਘਰੇਲੂ ਯਾਤਰੀ ਉਡਾਣਾਂ ਦੁਬਾਰਾ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਹੁਣ 60 ਫੀਸਦੀ ਤੱਕ ਯਾਤਰੀ ਉਡਾਣਾਂ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।


Sanjeev

Content Editor Sanjeev