ਵੱਡਾ ਝਟਕਾ: ਘਰੇਲੂ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, 1000 ਤੋਂ ਸਿਰਫ਼ ਐਨੇ ਰੁਪਏ ਘੱਟ ਰਹਿ ਗਈ ਕੀਮਤ

Wednesday, Oct 06, 2021 - 11:25 AM (IST)

ਵੱਡਾ ਝਟਕਾ: ਘਰੇਲੂ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, 1000 ਤੋਂ ਸਿਰਫ਼ ਐਨੇ ਰੁਪਏ ਘੱਟ ਰਹਿ ਗਈ ਕੀਮਤ

ਨਵੀਂ ਦਿੱਲੀ - ਤਿਉਹਾਰੀ ਸੀਜ਼ਨ ਤੋਂ ਪਹਿਲਾਂ ਆਮ ਆਦਮੀ ਦੇ ਘਰੇਲੂ ਬਜਟ ਨੂੰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਹਰ ਮਹੀਨੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਟੈਕਸ ਹਰ ਸੂਬੇ ਵਿੱਚ ਵੱਖਰਾ ਹੁੰਦਾ ਹੈ ਅਤੇ ਸਿਲੰਡਰ ਦੀਆਂ ਕੀਮਤਾਂ ਵੀ ਉਸੇ ਆਧਾਰ 'ਤੇ ਤੈਅ ਹੁੰਦੀਆਂ ਹਨ। ਦੇਸ਼ ਦੀਆਂ ਤੇਲ ਮਾਰਕੇਟਿੰਗ ਕੰਪਨੀਆਂ ਨੇ 14.2 ਕਿਲੋ ਦੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ, ਇਹ ਏਅਰਲਾਇਨ ਦੇ ਰਿਹੈ 50 ਫ਼ੀਸਦੀ ਸਸਤੇ 'ਚ ਟਿਕਟ ਬੁੱਕ ਕਰਨ ਦਾ ਮੌਕਾ

ਇਸ ਵਾਧੇ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਲ.ਪੀ.ਜੀ. ਸਿਲੰਡਰ ਦੀ ਕੀਮਤ 884.50 ਰੁਪਏ ਤੋਂ ਵਧ ਕੇ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 43.5 ਰੁਪਏ ਪ੍ਰਤੀ ਸਿਲੰਡਰ ਤੱਕ ਵਧਾ ਦਿੱਤੀ ਸੀ। ਉਸ ਸਮੇਂ ਦੌਰਾਨ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਪਰ ਅੱਜ ਬੁੱਧਵਾਰ ਨੂੰ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ।

ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਚੌਥੀ ਵਾਰ ਹੋਇਆ ਮਹਿੰਗਾ 

ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਇਹ ਲਗਾਤਾਰ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਬਿਨਾਂ ਸਬਸਿਡੀ ਵਾਲਾ ਸਿਲੰਡਰ 1 ਸਤੰਬਰ ਨੂੰ 25 ਰੁਪਏ ਮਹਿੰਗਾ ਹੋ ਗਿਆ। ਸਬਸਿਡੀ ਵਾਲੇ ਰਸੋਈ ਗੈਸ ਦੀ ਕੀਮਤ ਵਿੱਚ ਤਾਜ਼ਾ ਵਾਧੇ ਨੇ 1 ਜਨਵਰੀ ਤੋਂ ਇਸ ਨੂੰ 205 ਰੁਪਏ ਪ੍ਰਤੀ ਸਿਲੰਡਰ ਮਹਿੰਗਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : 'ਬਾਏ ਨਾਓ ਪੇ ਲੇਟਰ': ਸਮੇਂ 'ਤੇ ਨਹੀਂ ਕੀਤਾ ਭੁਗਤਾਨ ਤਾਂ ਇਹ ਸਹੂਲਤ ਬਣ ਸਕਦੀ ਹੈ ਮੁਸੀਬਤ

ਬਿਨਾਂ ਸਬਸਿਡੀ ਦੇ 14.2 ਕਿਲੋ ਸਿਲੰਡਰ ਦੀ ਨਵੀਂ ਕੀਮਤ

ਦਿੱਲੀ ਵਿੱਚ ਬਿਨਾਂ ਸਬਸਿਡੀ ਦੇ 14.2 ਕਿਲੋ ਸਿਲੰਡਰ ਦੀ ਕੀਮਤ ਹੁਣ ਵਧ ਕੇ 899.50 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 911 ਰੁਪਏ ਤੋਂ ਵਧ ਕੇ 926 ਰੁਪਏ, ਮੁੰਬਈ ਵਿੱਚ 844.50 ਰੁਪਏ ਤੋਂ ਵਧ ਕੇ 899.50 ਰੁਪਏ ਹੋ ਗਈ ਹੈ। ਚੇਨਈ ਵਿੱਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਹੁਣ 915.50 ਰੁਪਏ ਹੈ। ਪਹਿਲਾਂ ਕੀਮਤ ਪ੍ਰਤੀ ਸਿਲੰਡਰ 900.50 ਰੁਪਏ ਸੀ।

ਇਹ ਵੀ ਪੜ੍ਹੋ : Elon Musk ਭਾਰਤ 'ਚ ਸ਼ੁਰੂ ਕਰਨਗੇ 'ਹਾਈ ਸਪੀਡ ਇੰਟਰਨੈੱਟ', ਪੇਂਡੂ ਖ਼ੇਤਰਾਂ ਨੂੰ ਮਿਲੇਗੀ ਪਹਿਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News