ਘਰੇਲੂ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 227 ਅੰਕ ਡਿੱਗਿਆ

Thursday, Jan 25, 2024 - 11:06 AM (IST)

ਘਰੇਲੂ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਗਿਰਾਵਟ, ਸੈਂਸੈਕਸ 227 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਬਾਜ਼ਾਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 227.72 ਅੰਕ ਡਿੱਗ ਕੇ 70,832.59 'ਤੇ ਖੁੱਲ੍ਹਿਆ। ਇਸ ਦੇ ਨਾਲ ਹੀਨਿਫਟੀ 55.7 ਅੰਕ ਡਿੱਗ ਕੇ 21,398.25 'ਤੇ ਆ ਗਿਆ। 

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਸੈਂਸੈਕਸ ਦੀਆਂ ਕੰਪਨੀਆਂ 'ਚ ਟੇਕ ਮਹਿੰਦਰਾ ਦੇ ਸ਼ੇਅਰ ਕਰੀਬ ਚਾਰ ਫ਼ੀਸਦੀ ਡਿੱਗੇ ਹਨ। ਐੱਚਸੀਐੱਲ ਟੈਕਨਾਲੋਜੀਜ਼, ਇਨਫੋਸਿਸ, ਵਿਪਰੋ, ਐਕਸਿਸ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਡੀਐੱਫਸੀ ਬੈਂਕ, ਆਈਸੀਆਈਸੀਆਈ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰਾਂ ਨੂੰ ਵੀ ਨੁਕਸਾਨ ਹੋਇਆ ਹੈ। ਇੰਡਸਇੰਡ ਬੈਂਕ, NTPC, ਹਿੰਦੁਸਤਾਨ ਯੂਨੀਲੀਵਰ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ। 

ਇਹ ਵੀ ਪੜ੍ਹੋ - ਅਯੁੱਧਿਆ ਬਣੇਗਾ ਵੱਡਾ ਸੈਰ-ਸਪਾਟਾ ਸਥਾਨ, ਹਰ ਸਾਲ 5 ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ

ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਅਤੇ ਦੱਖਣੀ ਕੋਰੀਆ ਦਾ ਕੋਸਪੀ ਘਾਟੇ 'ਚ ਰਿਹਾ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਮਿਲੀ-ਜੁਲੀ ਭਾਵਨਾ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.36 ਫ਼ੀਸਦੀ ਵਧ ਕੇ 80.33 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 6,934.93 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News