ਕਮਜ਼ੋਰ ਗਲੋਬਲ ਰੁਝਾਨਾਂ ਦੇ ਵਿਚਕਾਰ ਘਰੇਲੂ ਬਾਜ਼ਾਰ ਮਾਮੂਲੀ ਵਾਧੇ ਦੇ ਨਾਲ ਕਰ ਰਿਹਾ ਕਾਰੋਬਾਰ
Monday, Oct 23, 2023 - 10:54 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਦੇ ਵਿਚਕਾਰ ਘਰੇਲੂ ਬਾਜ਼ਾਰ ਸੈਂਸੈਕਸ ਅਤੇ ਨਿਫਟੀ ਨੇ ਸੋਮਵਾਰ ਨੂੰ ਸ਼ੁਰੂਆਤੀ ਸੈਸ਼ਨ 'ਚ ਲਗਭਗ ਫਲੈਟ ਹੋ ਕੇ ਕਾਰੋਬਾਰ ਕੀਤਾ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 56.3 ਅੰਕ ਵਧ ਕੇ 65,453.92 'ਤੇ ਖੁੱਲ੍ਹਿਆ। ਨਿਫਟੀ 14.2 ਅੰਕ ਵਧ ਕੇ 19,556.85 'ਤੇ ਪਹੁੰਚ ਗਿਆ। ਦੋਵੇਂ ਸੂਚਕਾਂਕ ਨੇ ਦੇਰ ਨਾਲ ਅਸਥਿਰਤਾ ਦਾ ਸਾਹਮਣਾ ਕੀਤਾ ਅਤੇ ਮਾਮੂਲੀ ਲਾਭ ਦੇ ਨਾਲ ਵਪਾਰ ਕਰ ਰਹੇ ਸਨ।
ਇਹ ਵੀ ਪੜ੍ਹੋ - ਦੇਸ਼ 'ਚ ਚੋਣ ਪ੍ਰਚਾਰ ਲਈ ਵਧੀ ਹੈਲੀਕਾਪਟਰਾਂ ਦੀ ਮੰਗ, 8 ਲੱਖ ਰੁਪਏ ਤੱਕ ਹੈ ਇਕ ਘੰਟੇ ਦਾ ਕਿਰਾਇਆ
ਸੈਂਸੈਕਸ ਦੀਆਂ ਕੰਪਨੀਆਂ 'ਚ ਆਈਸੀਆਈਸੀਆਈ ਬੈਂਕ, ਬਜਾਜ ਫਾਈਨਾਂਸ, ਪਾਵਰ ਗਰਿੱਡ, ਮਹਿੰਦਰਾ ਐਂਡ ਮਹਿੰਦਰਾ, ਅਲਟਰਾਟੈਕ ਸੀਮੈਂਟ, ਨੇਸਲੇ, ਬਜਾਜ ਫਿਨਸਰਵ ਅਤੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਸ਼ੇਅਰ ਵਧੇ। ਕੋਟਕ ਮਹਿੰਦਰਾ ਬੈਂਕ, ਟਾਟਾ ਸਟੀਲ, ਲਾਰਸਨ ਐਂਡ ਟੂਬਰੋ, ਟਾਟਾ ਕੰਸਲਟੈਂਸੀ ਸਰਵਿਸਿਜ਼, ਜੇਐੱਸਡਬਲਯੂ ਸਟੀਲ, ਟੇਕ ਮਹਿੰਦਰਾ ਇੰਡਸਇੰਡ ਬੈਂਕ ਅਤੇ ਟਾਈਟਨ ਦੇ ਸ਼ੇਅਰ ਡਿੱਗੇ।
ਇਹ ਵੀ ਪੜ੍ਹੋ - ਤਿਉਹਾਰੀ ਸੀਜ਼ਨ 'ਚ ਹਵਾਈ ਯਾਤਰਾ ਪਵੇਗੀ ਮਹਿੰਗੀ, ਹੋਟਲਾਂ ਦੇ ਕਿਰਾਏ ਵੀ ਵਧੇ
ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਲ ਰੰਗ 'ਚ ਰਿਹਾ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 456.21 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - 76 ਹਜ਼ਾਰ ਰੁਪਏ 'ਚ ਆਨਲਾਈਨ ਮੰਗਵਾਇਆ ਲੈਪਟਾਪ, ਬਾਕਸ ਖੋਲ੍ਹਿਆ ਤਾਂ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8